3November 2025 Aj Di Awaaj
National Desk ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐੱਨ.ਵੀ. ਅੰਜਾਰੀਆ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। 31 ਅਕਤੂਬਰ ਨੂੰ ਅਦਾਲਤ ਵਿੱਚ ਮੁੱਖ ਸਕੱਤਰਾਂ ਨੂੰ ਹਾਜ਼ਰੀ ਤੋਂ ਛੁਟਕਾਰਾ ਦੇਣ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ‘ਤੇ ਬੈਂਚ ਨੇ ਕਿਹਾ ਕਿ ਅਧਿਕਾਰੀਆਂ ਦੇ ਰਵੱਈਏ ‘ਚ ਅਦਾਲਤ ਦੇ ਹੁਕਮਾਂ ਪ੍ਰਤੀ ਕੋਈ ਆਦਰ ਨਹੀਂ ਦਿਖਾਈ ਦਿੰਦਾ। ਇਸ ਲਈ ਉਨ੍ਹਾਂ ਦਾ ਖ਼ੁਦ ਪੇਸ਼ ਹੋਣਾ ਲਾਜ਼ਮੀ ਹੈ।
ਆਵਾਰਾ ਕੁੱਤਿਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿਚ ਸੋਮਵਾਰ ਨੂੰ ਸੁਣਵਾਈ ਹੋਵੇਗੀ। ਕੋਰਟ ਨੇ ਬੰਗਾਲ ਅਤੇ ਤੇਲੰਗਾਨਾ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਸੁਣਵਾਈ ਦੌਰਾਨ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ।
27 ਅਕਤੂਬਰ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ, ਕੰਪਲਾਇਅੰਸ ਹਲਫ਼ਨਾਮਾ ਪੇਸ਼ ਨਾ ਕਰਨ ‘ਤੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਸੀ। ਅਦਾਲਤ ਨੇ 22 ਅਗਸਤ ਨੂੰ ਹੁਕਮ ਦਿੱਤਾ ਸੀ ਕਿ ਸਾਰੇ ਰਾਜ ਪਸ਼ੂ ਜਨਮ ਨਿਯੰਤਰਣ (ਏ.ਬੀ.ਸੀ.) ਨਿਯਮਾਂ ਤਹਿਤ ਚੁੱਕੇ ਗਏ ਕਦਮਾਂ ਬਾਰੇ ਹਲਫ਼ਨਾਮਾ ਦਾਇਰ ਕਰਨ।
ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐੱਨ.ਵੀ. ਅੰਜਾਰੀਆ ਦੀ ਬੈਂਚ ਕਰ ਰਹੀ ਹੈ। 31 ਅਕਤੂਬਰ ਨੂੰ ਅਦਾਲਤ ਵਿੱਚ ਮੁੱਖ ਸਕੱਤਰਾਂ ਨੂੰ ਹਾਜ਼ਰੀ ਤੋਂ ਛੋਟ ਦੇਣ ਦੀ ਅਰਜ਼ੀ ਕੀਤੀ ਗਈ ਸੀ, ਪਰ ਬੈਂਚ ਨੇ ਕਿਹਾ ਕਿ ਅਧਿਕਾਰੀਆਂ ਦੇ ਰਵੱਈਏ ‘ਚ ਅਦਾਲਤੀ ਹੁਕਮਾਂ ਪ੍ਰਤੀ ਕੋਈ ਆਦਰ ਨਹੀਂ ਦਿਖਾਈ ਦਿੱਤਾ, ਇਸ ਲਈ ਉਨ੍ਹਾਂ ਨੂੰ ਖ਼ੁਦ ਪੇਸ਼ ਹੋਣਾ ਪਵੇਗਾ।
ਯਾਦ ਰਹੇ ਕਿ ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਕੱਟਣ ਤੇ ਉਨ੍ਹਾਂ ਵਿਚ ਫੈਲ ਰਹੇ ਰੇਬੀਜ਼ ਦੇ ਮਾਮਲੇ ‘ਤੇ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਖ਼ੁਦ ਸੁਣਵਾਈ ਸ਼ੁਰੂ ਕੀਤੀ ਸੀ।














