ਝੂਠੀਆਂ ਅਫਵਾਹਾਂ ਫਲਾਉਣ ਵਾਲੇ ਖਿਲਾਫ ਹੋਵੇਗੀ ਸਖਤ ਕਾਰਵਾਈ

40

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ 2026 AJ DI Awaaj

Punjab Desk : ਅੱਜ ਤੜਕਸਾਰ ਇੱਕ ਈਮੇਲ ਰਾਹੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਖਿਲਾਫ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਣ ਉਪਰੰਤ ਸਾਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਂਟੀ ਸਾਬੋਟਾਜ ਟੀਮ ਵੱਲੋਂ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੁਰਾਨੇ ਤਫਤੀਸ਼ ਅਜਿਹੀ ਕੋਈ ਵੀ ਵਿਸਫੋਟਕ ਸਮਗਰੀ/ਪਦਾਰਥ/ਵਸਤੂ ਬਰਾਮਦ ਨਹੀਂ ਹੋਈ। ਉਹਨਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਅਫਵਾਹ ਨੂੰ ਫੈਲਾਉਣ ਵਾਲੇ ਦੀ ਜਲਦ ਹੀ ਧਰ ਪਕੜ ਕੀਤੀ ਜਾਵੇਗੀ।