September 22,2026 Aj Di Awaaj
Punjab Desk: ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਵੱਲੋਂ ਸਖ਼ਤੀ ਵਧਾਈ ਗਈ ਹੈ। ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ₹5 ਹਜ਼ਾਰ ਤੋਂ ਲੈ ਕੇ ₹30 ਹਜ਼ਾਰ ਤੱਕ ਜੁਰਮਾਨਾ ਲਗਾਇਆ ਜਾ ਸਕਦਾ ਹੈ।
ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਨਾਲ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵਾਤਾਵਰਨ ’ਤੇ ਵੀ ਮਾੜਾ ਅਸਰ ਪੈਂਦਾ ਹੈ।
ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਪ੍ਰਬੰਧਨ ਦੇ ਉਪਲਬਧ ਤਰੀਕਿਆਂ ਦੀ ਵਰਤੋਂ ਕਰਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਸਹਿਯੋਗ ਦੇਣ।


















