ਬਰਨਾਲਾ, 25 ਅਗਸਤ 2025 AJ DI Awaaj
Punjab Desk : ਬਰਨਾਲਾ ਜ਼ਿਲ੍ਹੇ ਦੇ ਕਿਸਾਨ ਇਸ ਸਾਲ ਦੌਰਾਨ ਖੇਤਾਂ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ, ਇਸ ਸਬੰਧੀ ਓਨ੍ਹਾਂ ਨੂੰ ਵੱਧ ਵੱਧ ਉਤਸ਼ਾਹਿਤ ਕੀਤਾ ਜਾਵੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਇਥੇ ਆਪਣੇ ਦਫਤਰ ਵਿੱਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਕੀਤਾ।
ਓਨ੍ਹਾਂ ਕਿਹਾ ਕਿ ਖੇਤਾਂ ਵਿਚ ਪਰਾਲੀ ਰਲਾਉਣ ਲਈ ਮਸ਼ੀਨਰੀ ਮੁਹਈਆ ਕਰਾਉਣ ਦੇ ਨਾਲ ਨਾਲ ਬੇਲਰਾਂ ਦੀ ਵਰਤੋਂ ਉੱਤੇ ਵੀ ਜ਼ੋਰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ, ਕਿਸਾਨ ਮਿਲਣੀਆਂ, ਵਟਸਐਪ ਗਰੁੱਪ ਬਣਾ ਕੇ ਕਿਸਾਨਾਂ ਮੁਹਿੰਮ ਨਾਲ ਜੋੜਿਆ ਜਾਵੇ।
ਓਨ੍ਹਾਂ ਕਿਸਾਨਾਂ ਨੂੰ ਲੱਕੀ ਡਰਾਅ-2025 (ਪਰਾਲੀ) ਨਾਲ ਜੁੜਨ ਦਾ ਸੱਦਾ ਦਿੱਤਾ ਜਿਸ ਤਹਿਤ 25 ਕਿਸਾਨਾਂ ਨੂੰ 1 ਲੱਖ ਦਾ ਇਨਾਮ ਵੰਡਿਆ ਜਾਵੇਗਾ।
ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਇਹ ਮੁਹਿੰਮ ਅਹਿਮ ਰੋਲ ਅਦਾ ਕਰੇਗੀ। ਕਿਸਾਨ 31 ਅਗਸਤ ਤੱਕ ਇਸ ਲਈ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇੱਕ ਨੰਬਰ (7973975463) ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਫੋਨ ਕਰਕੇ ਕਿਸਾਨ ਇਸ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਦੀ ਸੰਭਾਲ ਲਈ ਯੋਗ ਪ੍ਰਬੰਧਨ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਮੈਡਮ ਸੋਨਮ ਅਤੇ ਸ਼ੀਵਾਂਸ਼ ਰਾਠੀ ਆਈਐੱਸ, ਐੱਸ ਪੀ ਰਾਜੇਸ਼ ਛਿੱਬਰ, ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਨੋਡਲ ਅਫ਼ਸਰ ਪਰਾਲੀ ਪ੍ਰਬੰਧਨ ਸੁਨੀਤਾ ਸ਼ਰਮਾ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
