ਸ੍ਰੀ ਅਨੰਦਪੁਰ ਸਾਹਿਬ 11 ਅਗਸਤ 2025 AJ DI Awaaj
Punjab Desk : ਸੁਤੰਤਰਤਾ ਦਿਵਸ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿੱਚ ਧੂਮ-ਧਾਮ ਨਾਲ ਮਨਾਇਆ ਜਾਵੇਗਾ, ਜਿਸਦੀਆਂ ਤਿਆਰੀਆ ਸਬੰਧੀ ਅੱਜ ਪਲੇਠੀ ਰਿਹਸਲ ਕਰਵਾਈ ਗਈ।
ਇਹ ਜਾਣਕਾਰੀ ਅਜ਼ਾਦੀ ਦਿਹਾੜੇ ਦੇ ਸਮਾਗਮਾਂ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਬਣਾਈ ਚੋਣ ਕਮੇਟੀ ਨੇ ਪਹਿਲੀ ਰਿਹਸਲ ਮੌਕੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 12 ਅਗਸਤ ਨੂੰ ਦੂਜੀ ਰਿਹਸਲ ਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆ ਗਈਆਂ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ, ਕੌਮੀ ਗੀਤ, ਮਾਰਚ ਪਾਸਟ, ਪੀ ਟੀ ਸੋਅ ਅਤੇ ਸ਼ਾਨਦਾਰ ਪਰੇਡ ਤੋ ਬਾਅਦ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਸਮਾਰੋਹ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਗੀਆਂ। ਇਸ ਮੌਕੇ ਸਰਕਾਰੀ ਹਾਈ ਸਕੂਲ ਦਸਗਰਾਈ ਵੱਲੋਂ ਲੁੱਡੀ, ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਵੱਲੋਂ ਸੰਮੀ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਕੋਰੀਓਗ੍ਰਾਫੀ, ਸੰਤ ਸੇਵਾ ਸਿੰਘ ਸਕੂਲ ਜਿੰਦਵੜੀ ਕੋਰੀਓਗ੍ਰਾਫੀ, ਖਾਲਸਾ ਸੀਨੀ.ਸੈਕੰ.ਸਕੂਲ ਵੱਲੋਂ ਯੋਗਾ ਸਬੰਧੀ ਐਕਟੀਵਿਟੀ, ਸਕੂਲ ਆਫ ਐਮੀਂਨੈਸ ਕੀਰਤਪੁਰ ਸਾਹਿਬ ਨੇ ਭੰਗੜੇ ਤੇ ਗਿੱਧੇ ਦੀਆਂ ਪੇਸ਼ਕਾਰੀਆਂ ਦਿੱਤੀਆ।
ਇਸ ਮੌਕੇ ਰਣਜੀਤ ਸਿੰਘ ਐਨ.ਸੀ.ਸੀ.ਅਫਸਰ, ਅਜੇ ਬੈਂਸ, ਮਨਜੀਤ ਕੌਰ, ਹਰਲੀਨ ਕੌਰ, ਦੀਦਾਰ ਸਿੰਘ, ਗੁਰਸੇਵਕ ਸਿੰਘ, ਸੁਮਨ ਚਾਂਦਲਾ, ਇਕਬਾਲ ਸਿੰਘ, ਸਤੀਸ਼ ਕੁਮਾਰ, ਅਮਰਜੀਤ ਸਿੰਘ, ਬਰਜਿੰਦਰ ਸਿੰਘ, ਨਰਿੰਦਰ ਕੌਰ, ਹਰਪ੍ਰੀਤ ਕੌਰ, ਅਮਨਪ੍ਰੀਤ ਕੌਰ ਹਾਜ਼ਰ ਸਨ।
