ਵਿਦਿਆਰਥੀਆਂ ਦਾ ਸਹਿਯੋਗ ਹਰ ਮੁਹਿੰਮ ਵਿੱਚ ਅਹਿਮ ਰੋਲ ਕਰਦਾ ਹੈ ਅਦਾ : ਡਿਪਟੀ ਕਮਿਸ਼ਨਰ

4
ਵਿਦਿਆਰਥੀਆਂ ਦਾ ਸਹਿਯੋਗ ਹਰ ਮੁਹਿੰਮ ਵਿੱਚ ਅਹਿਮ ਰੋਲ ਕਰਦਾ ਹੈ ਅਦਾ : ਡਿਪਟੀ ਕਮਿਸ਼ਨਰ

27October 2025 Aj Di Awaaj

Punjab Desk: ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਪ੍ਰਰਾਲੀ ਪ੍ਰਬੰਧਨ ਤਹਿਤ ਸਕੂਲੀ ਬੱਚਿਆਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੁਕ ਕਰਨ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਸਕੂਲ ਵਿਖੇ ਵੱਖ ਵੱਖ ਮੁਕਾਬਲੇ ਕਰਵਾਏ ਗਏ।

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮ੍ਰਿਤਪਾਲ ਸਿੰਘ ਦੀ ਯੋਗ ਅਗਵਾਈ ਹੇਠ ਵਾਤਾਵਰਨ ਪ੍ਰਤੀ ਪਿਆਰ ਪਾਉਣ ਲਈ ਵਾਤਾਵਰਣ ਤੇ ਧਰਤੀ ਦੀ ਸਿਹਤ ਸੰਭਾਲ ਲਈ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਕੂਲੀ ਬੱਚਿਆਂ ਨੂੰ ਇਸ ਬਾਰੇ ਜਾਗਰੁਕ ਕਰਨ ਲਈ ਵੀ ਮੁਹਿੰਮ ਵਿੱਡੀ ਗਈ ਹੈ। ਇਸੇ ਲੜੀ ਤਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਜਾਗਰੁਕ ਕਰਨ ਲਈ ਸਕੂਲੀ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ ਤਾਂ ਜੋ ਵਿਦਿਆਰਥੀ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਣ।

ਖੇਤੀਬਾੜੀ ਅਫ਼ਸਰ ਡਾ. ਧਰਮਵੀਰ ਸਿੰਘ ਕੰਬੋਜ਼ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣਾ ਇੱਕ ਜਟਿਲ ਸਮੱਸਿਆ ਬਣ ਚੁੱਕੀ ਹੈ, ਜਦਕਿ ਪਰਾਲੀ ਦੇ ਕਈ ਤਰ੍ਹਾਂ ਨਾਲ ਪ੍ਰਬੰਧਨ ਕੀਤਾ ਜਾ ਸਕਦੇ ਹਨ,  ਜਿਵੇਂ ਕਿ ਪਰਾਲੀ ਦੀਆਂ ਬੇਲਰ/ਰੇਕ ਨਾਲ ਗੰਢਾਂ ਬਣਾ ਕੇ ਬਾਹਰ ਕੱਢਿਆ ਜਾ ਸਕਦਾ, ਸੁਪਰ ਸੀਡਰ ਦੀ ਵਰਤੋਂ ਕਰਕੇ ਇਸ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕਰਕੇ ਪਸ਼ੂਆਂ ਲਈ ਚਾਰਾ ਬਨਾਉਣਾ, ਖੁੰਬਾਂ ਤੇ ਹੋਰ ਫ਼ਸਲਾਂ ਦੀ ਮਲਚਿੰਗ ਵੀ ਕੀਤੀ ਜਾ ਸਕਦੀ ਹੈ, ਇਸ ਸੰਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਦੇ ਨਾਲ ਸਕੂਲੀ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਜੋ ਵਿਦਿਆਰਥੀ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਦੇ ਸੁੱਚਜੇ ਪ੍ਰਬੰਧਨ ਸੰਬੰਧੀ ਜਾਣਕਾਰੀ ਦੇ ਸਕਣ, ਇਸ ਲਈ ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਕਰਵਾਏ ਗਏ ਜਿਸ ਵਿੱਚ  ਭਾਸ਼ਣ ਪ੍ਰਤੀਯੋਗਤਾ, ਲੇਖ ਮੁਕਾਬਲਾ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਸ ਸਮੇਂ ਬੱਚਿਆਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਬਾਰੇ ਇੱਕ ਨਾਟਕ ਵੀ ਖੇਡਿਆ ਗਿਆ।

ਸ੍ਰੀਮਤੀ ਸੁਨੀਤਾ ਸਰਮਾਂ ਨੋਡਲ ਅਫ਼ਸਰ (ਪਰਾਲੀ) ਨੇ ਕਿਸਾਨਾਂ ਨੇ ਵਿਦਿਆਰਥੀਆਂ ਨੂੰ ਖੇਤੀ ਮਸ਼ੀਨਰੀ ਤੇ ਉਸ ਦੀ ਵਰਤੋਂ ਕਰਨ ਤੇ ਵਾਤਾਵਰਨ, ਪਾਣੀ ਤੇ ਧਰਤੀ ਦੀ ਸੰਭਾਲ ਬਾਰੇ, ਵਾਤਾਵਰਣ ਦੀ ਸਿਹਤ ਸੰਭਾਲ ਕਰਨ, ਹਰ ਘਰ ਇੱਕ ਦਰੱਖਤ ਲਗਾਉਣ ਅਤੇ ਨੈਤਿਕ ਕਦਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਲੱਕੀ ਡਰਾਅ (ਪਰਾਲੀ) ਚਲਾਇਆ ਗਿਆ ਹੈ, ਇਹ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਲਈ ਹੈ ਜ਼ੋ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਪਰਾਲੀ ਦੀ ਸੰਭਾਲ ਕਰਦੇ ਹਨ, ਇਸ ਸਬੰਧੀ ਕਿਊ ਆਰ ਕੋਡ ‘ਤੇ ਲਿੰਕ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕਲਿਕ ਕਰਕੇ ਰਜਿਸਟ੍ਰੇਸ਼ਨ ਫਾਰਮ ਖੁੱਲ ਜਾਏਗਾ ਤੇ ਫਾਰਮ ਭਰਿਆ ਜਾ ਸਕੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਤੇ ਉਹਨਾਂ ਨੂੰ ਲੱਕੀ ਡਰਾਅ ਵਿੱਚ ਅਪਲਾਈ ਕਰਵਾਉਣ ਦੀ ਅਪੀਲ ਕੀਤੀ ਗਈ।

ਰਮਨਦੀਪ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਵਰਣ ਪ੍ਰਤੀ ਸੀਰੀਅਸ ਹੋ ਕੇ ਸਹਿਜਤਾ ਨਾਲ ਸੋਚਣਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਮਾੜੇ ਨਤੀਜੇ ਨਾ ਦੇਖਣੇ ਪੈਣ। ਇਸ ਸਮੇਂ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਤੇ ਸਾਰੇ ਵਿਦਿਆਰਥੀਆਂ ਲਈ ਰਿਫ਼ਰੈਸਮੈਂਟ ਵੀ ਵੰਡੀ ਗਈ।