ਕਲਾ ਉਤਸਵ ਮੁਕਾਬਲਿਆਂ ਵਿੱਚ ਛਾਏ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਵਿਦਿਆਰਥੀ

22

ਬਰਨਾਲਾ, 8 ਅਗਸਤ 2025 Aj DI Awaaj

Punjab Desk : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਸ. ਸੁਨੀਤਇੰਦਰ ਸਿੰਘ, ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ, ਪ੍ਰੋਗਰਾਮ ਪ੍ਰਬੰਧਕ ਪ੍ਰਿੰਸੀਪਲ ਹਰੀਸ਼ ਬਾਂਸਲ, ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ, ਨੋਡਲ ਇੰਚਾਰਜ ਹੈਡਮਾਸਟਰ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਜੱਜ ਵਜੋਂ ਭਜਨਪ੍ਰੀਤ ਕੌਰ, ਨਵਦੀਪ ਸਿੰਘ ਅਤੇ ਰਵਿੰਦਰਜੀਤ ਕੌਰ ਵੱਲੋਂ ਭੂਮਿਕਾ ਨਿਭਾਈ ਗਈ। ਵੋਕਲ ਮਿਊਜ਼ਿਕ (ਸੋਲੋ) ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵਿਦਿਆਰਥਣ ਮੈਹਨੀਰ ਕੌਸ਼ਲ, ਸ਼ਹੀਦ ਬੀਬੀ ਕਿਰਨਜੀਤ ਕੌਰ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਦੀ ਵਿਦਿਆਰਥਣ ਚਰਨਕੰਵਲ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਦੀ ਵਿਦਿਆਰਥਣ ਰਾਧਿਕਾ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਵੋਕਲ ਮਿਊਜ਼ਿਕ (ਗਰੁੱਪ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ, ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ (ਪੰਜਾਬ), ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਸਟਰੂਮੈਂਟਲ ਮਿਊਜ਼ਿਕ ਪ੍ਰੀਕਿਊਸ਼ਨ ਮੁਕਾਬਲੇ ਵਿੱਚ ਜੱਜ ਪਵਨਪ੍ਰੀਤ ਸਿੰਘ, ਕਰਨਵੀਰ ਸਿੰਘ, ਨਵੋ ਨਾਰਾਇਣ ਵੱਲੋਂ ਦਿੱਤੀ ਜੱਜਮੈਂਟ ਸ਼ਹੀਦ ਹੌਲਦਾਰ ਬਿੱਕਰ ਸਿੰਘ ਸੈਨਾ ਮੈਡਲ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਵਿਦਿਆਰਥੀ ਅਮਨਦੀਪ ਸਿੰਘ ਨੇ ਪਹਿਲਾ, ਸੁੰਤਰਤਰਤਾ ਸੰਗਰਾਮੀ ਬੰਤਾ ਸਿੰਘ ਸਰਕਾਰੀ ਹਾਈ ਸਕੂਲ ਧੂਰਕੋਟ ਦੇ ਵਿਦਿਆਰਥੀ ਹਿਮਾਂਸ਼ੂ ਨੇ ਦੂਜਾ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।

ਮੈਡੋਲਿਕ (ਸੋਲੋ) ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਸਹਿਜੜਾ ਦੇ ਵਿਦਿਆਰਥੀ ਗੁਰਵਿੰਦਰਪਾਲ ਸਿੰਘ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਵਿਦਿਆਰਥੀ ਦਵਿੰਦਰ ਸਿੰਘ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ (ਪੰਜਾਬ) ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਤੀਜ ਸਥਾਨ ਹਾਸਿਲ ਕੀਤਾ ਅਤੇ ਮੈਡੋਲਿਕ (ਗਰੁੱਪ) ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਬਰਨਾਲਾ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਬਰਨਾਲਾ ਦੂਜੇ ਸਥਾਨ ਤੇ ਰਿਹਾ। ਵਿਜ਼ੂਅਲ ਆਰਟ (2D) ਮੁਕਾਬਲੇ ਵਿੱਚ ਜੱਜ ਅਵਿਨਾਸ਼ ਕੁਮਾਰ, ਪਰਮਿੰਦਰ ਕੌਰ ਅਤੇ ਸੁਰਜਨ ਸਿੰਘ ਵੱਲੋਂ ਵੱਲੋਂ ਦਿੱਤੀ ਗਈ ਜੱਜਮੈਂਟ ਵਿੱਚ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੀ ਵਿਦਿਆਰਥਣ ਰਿਪਨਦੀਪ ਕੌਰ ਨੇ ਪਹਿਲਾ, ਪੀਐਮ ਸ਼੍ਰੀਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਦੇ ਅਰਸ਼ਦੀਪ ਨੇ ਦੂਜਾ ਅਤੇ ਡਾ ਆਰਪੀਐਸਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੀ ਵਿਦਿਆਰਥਣ ਭੂਮਿਕਾ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰੋਗਰਾਮ ਸੰਚਾਲਕ ਡੀਆਰਸੀ ਕਮਲਦੀਪ, ਲੈਕਚਰਾਰ ਲਖਵੀਰ ਸਿੰਘ, ਡਾਕਟਰ ਪ੍ਰਗਟ ਸਿੰਘ ਟਿਵਾਣਾ, ਮਨਪ੍ਰੀਤ ਸਿੰਘ, ਤਰੁਣ ਕੁਮਾਰ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਅਤੇ ਬੀਆਰਸੀ ਅਤੇ ਕੰਪਿਊਟਰ ਫੈਕਲਟੀ ਟੀਮ ਦੇ ਮੈਂਬਰਾਂ ਵੱਲੋਂ ਪ੍ਰੋਗਰਾਮ ਦਾ ਸਫ਼ਲਤਾ ਪੂਰਬਕ ਕਰਵਾਇਆ ਗਿਆ।