ਵਿਦਿਆਰਥੀਆਂ ਨੇ ਕਾਲਜ ਵਿੱਚ ਬਿਤਾਏ ਪਲ਼ ਅਮਤੇ ਯਾਦਾਂ ਕੀਤੀਆਂ ਤਾਜੀਆਂ

19

ਸਰਕਾਰੀ ਕਾਲਜ ਰੋਪੜ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਮਿਲਾਪ -2025 ਆਯੋਜਿਤ                                

ਰੂਪਨਗਰ, 24 ਮਾਰਚ 2025 Aj Di Awaaj
ਸਰਕਾਰੀ ਕਾਲਜ ਰੋਪੜ ਵਿਖੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਚੀਫ ਪੈਟਰਨ ਕਮ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਨਵੀਨਰ ਡਾ. ਦਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਪ੍ਰੋਗਰਾਮ ‘ਮਿਲਾਪ-2025’ ਦੌਰਾਨ ਵਿਦਿਆਰਥੀਆਂ ਨੇ ਕਾਲਜ ਵਿੱਚ ਬਿਤਾਏ ਪਲ਼ ਅਤੇ ਯਾਦਾਂ ਸਾਂਝੀਆਂ ਕੀਤੀਆਂ। ਜਿਸ ਦਾ ਆਗਾਜ਼ ਕਾਲਜ ਸ਼ਬਦ ਨਾਲ ਹੋਇਆ ਅਤੇ 1975 ਬੈਚ ਤੋਂ ਪਹਿਲਾਂ ਦੇ ਵਿਦਿਆਰਥੀਆਂ ਨੇ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਹਾਜ਼ਰ ਹੋਏ ਕਾਲਜ ਦੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਦੀਆਂ ਅਹਿਮ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। ਓ.ਐੱਸ.ਏ. ਪ੍ਰਧਾਨ ਪ੍ਰੋ. ਪ੍ਰਭਜੀਤ ਸਿੰਘ ਨੇ ਵਿਦਿਆਰਥੀ ਮਿਲਣੀ ਵਿੱਚ ਪਹੁੰਚੇ ਵਿਦਿਆਰਥੀਆਂ ਦੀ ਜਾਣ–ਪਛਾਣ ਕਰਵਾਈ ਅਤੇ ਸਕੱਤਰ ਪ੍ਰੋ. ਅਰਵਿੰਦਰ ਕੌਰ ਨੇ ਕਾਲਜ ਦੀ ਬਿਹਤਰੀ ਲਈ ਓ.ਐੱਸ.ਏ ਵੱਲੋਂ ਦਿੱਤੀ ਗਈ ਵਿੱਤੀ ਸਹਾਇਤਾ ਅਤੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ।
ਵਿਦਿਆਰਥੀ ਮਿਲਣੀ ਵਿੱਚ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਐੱਸ.ਪੀ. ਸਿੰਘ ਓਬਰਾਏ, ਸਰਪ੍ਰਸਤ, ਸਰਬੱਤ ਦਾ ਭਲਾ ਟਰੱਸਟ ਨੇ ਕਾਲਜ ਹੋਸਟਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਅਤੇ ਤਾਜੀਆਂ ਕੀਤੀਆਂ।
ਉਨ੍ਹਾਂ ਹਰ ਸਾਲ ਕਾਲਜ ਦੇ 40 ਵਿਦਿਆਰਥੀਆਂ ਨੂੰ ਵਜੀਫਾ ਦੇਣ ਦਾ ਵਾਅਦਾ ਵੀ ਕੀਤਾ। ਪੰਜਾਬ ਦੇ ਸਾਬਕਾ ਡੀ.ਜੀ.ਪੀ. ਸ.ਰਜਿੰਦਰ ਸਿੰਘ, ਆਈ.ਪੀ.ਐੱਸ. ਨੇ ਕਾਲਜ ਵਿੱਚ ਬਿਤਾਏ ਪਲ਼ ਅਤੇ ਆਪਣੇ ਸਮੇਂ ਦੇ ਪ੍ਰੋਫੈਸਰਾਂ ਨੂੰ ਯਾਦ ਕੀਤਾ ਅਤੇ ਉਹਨਾਂ ਪ੍ਰਤੀ ਸ਼ਰਧਾ ਅਰਪਿਤ ਕੀਤੀ। ਉਨ੍ਹਾਂ ਹਰ ਸਾਲ 5 ਲੋੜਵੰਦ ਵਿਦਿਆਰਥੀਆਂ ਦੀ ਫੀਸ ਆਪਣੇ ਵੱਲੋਂ ਦੇਣ ਲਈ ਇੱਛਾ ਜ਼ਾਹਰ ਕੀਤੀ।
ਪ੍ਰੋਗਰਾਮ ਦੌਰਾਨ ਕਾਲਜ ਦੇ ਪੁਰਾਣੇ ਵਿਦਿਆਰਥੀ ਸੰਤ ਸਰੂਪ ਸਿੰਘ, ਸ. ਹਰਬੰਸ ਸਿੰਘ ਪੰਧੇਰ, ਰਵਨੀਤ ਕੌਰ, ਮਹਿੰਦਰ ਸਿੰਘ ਗੋਸ਼ਲਾਂ, ਜਸਵਿੰਦਰ ਜੱਸੀ ਨੇ ਸ਼ੇਰੋ-ਸ਼ਾਇਰੀ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ।
ਇਸ ਮੌਕੇ ਸ਼੍ਰੀ ਕਮਲ ਜੈਨ, ਸ. ਭਾਗ ਸਿੰਘ ਡੀ.ਈ.ਓ (ਰਿਟਾ.), ਐਡਵੋਕੇਟ ਚੇਤਨ ਅਗਰਵਾਲ, ਚੀਫ ਇੰਜੀਨੀਅਰ (ਰਿਟਾ.) ਤੇਜਪਾਲ ਸਿੰਘ, ਵੀ.ਕੇ. ਦਿਵੇਦੀ, ਐਡਵੋਕੇਟ ਚਰਨਜੀਤ ਸਿੰਘ ਘਈ, ਪ੍ਰਿੰਸੀਪਲ (ਰਿਟਾ) ਭਗਵੰਤ ਕੌਰ, ਹਰਮਿੰਦਰ ਸਿੰਘ ਗੋਲਡੀ, ਡਾ. ਰਾਮਪਾਲ ਸਿੰਘ, ਡਾ. ਬੀ.ਐੱਸ.ਅਟਵਾਲ, ਪ੍ਰੋ. ਪਿਆਰਾ ਸਿੰਘ, ਦਰਸ਼ਨ ਸਿੰਘ ਥਿੰਦ, ਸੋਹਨ ਲਾਲ ਵਰਮਾ, ਧਰਮ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਕੁਮਾਰ, ਬਲਵਿੰਦਰ ਕੌਰ, ਮਹੇਸ਼ਵਰੀ ਸ਼ੁਕਲਾ ਤੋਂ ਇਲਾਵਾ ਸਮੂਹ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਅਤੇ ਯਾਦਾਂ ਸਾਂਝੀਆਂ ਕਰਦੇ ਹੋਏ ਕਾਲਜ ਪ੍ਰਤੀ ਆਪਣਾ ਸਤਿਕਾਰ ਭੇਟ ਕੀਤਾ।
ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਅਤੇ ਭੰਗੜੇ ਦੀ ਖੁਬਸੂਰਤ ਪੇਸ਼ਕਾਰੀ ਕੀਤੀ ਗਈ। ਡਾ. ਦਲਵਿੰਦਰ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਅਤੇ ਸ਼ਿਰਕਤ ਕਰਨ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ ਅਤੇ ਡਾ. ਜਤਿੰਦਰ ਕੁਮਾਰ ਨੇ ਕੀਤਾ।