ਤਰਨ ਤਾਰਨ 17 ਮਈ 2025 AJ Di Awaaj
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਅਤੀ ਆਧੁਨਿਕ ਸਹੂਲਤਾਂ ਦੇਣ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੀ ਉਦੇਸ਼ ਨਾਲ ਅੱਜ ਹਲਕਾ ਪੱਟੀ ਦੇ ਵੱਖ ਵੱਖ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਸਰਕਾਰੀ ਐਲੀਮੈਂਟਰੀ ਸਕੂਲ ਖੱਬੇ ਰਾਜਪੂਤਾਂ, ਸਰਕਾਰੀ ਐਲੀਮੈਂਟਰੀ ਸਕੂਲ ਸਖੀਰਾ ਅਤੇ ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਸਖੀਰਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।
ਇਸ ਮੌਕੇ ਇਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਪਰਮਜੀਤ ਸਿੰਘ ਨੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰੀ ਅਸ਼ਵਨੀ ਮਰਵਾਹ ਨੇ ਭਵਿੱਖ ਵਿੱਚ ਹਲਕੇ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਸ੍ਰ ਦਿਲਬਾਗ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਨਵਸ਼ਰਾ ਪੰਨੂਆ ਅਤੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਹਾਜਰ ਸਨ ।
