ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮ*ਕੀ ਮਾਮਲਾ: 24 ਘੰਟਿਆਂ ‘ਚ ਮੁਲਜ਼ਮ ਗ੍ਰਿਫ਼*ਤਾਰ

5

ਚੰਡੀਗੜ੍ਹ 02 Aug 2025 AJ DI Awaaj

Chandigarh Desk – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ ਮਾਮਲੇ ‘ਚ ਪੰਜਾਬ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ ਮੁਲਜ਼ਮ ਨੂੰ 24 ਘੰਟਿਆਂ ਵਿੱਚ ਅੰਮ੍ਰਿਤਸਰ ਤੋਂ ਗ੍ਰਿਫ਼*ਤਾਰ ਕਰ ਲਿਆ ਹੈ।

ਧਮ*ਕੀ ਦੇਣ ਵਾਲੀ ਇਹ ਟਿੱਪਣੀ ਸੋਸ਼ਲ ਮੀਡੀਆ ‘ਤੇ ਕੀਤੀ ਗਈ ਸੀ, ਜਿਸ ‘ਚ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਨਿਸ਼ਾਨਾ ਬਣਾਇਆ ਗਿਆ। ਸੁਖਜਿੰਦਰ ਰੰਧਾਵਾ ਨੇ ਇਸ ਮਾਮਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਰਾਹੀਂ ਦਿੱਤੀ ਅਤੇ ਦਾਅਵਾ ਕੀਤਾ ਕਿ ਇਹ ਧਮ*ਕੀ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਦਿੱਤੀ ਗਈ ਹੈ।

ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਤੋਂ ਫੌਰੀ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਅਧਿਕਾਰਤ ਤੌਰ ‘ਤੇ ਪੁਲਿਸ ਨੇ ਦੱਸਿਆ ਕਿ ਵਧੇਰੇ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਗਹਿਰੀ ਕੀਤੀ ਜਾ ਰਹੀ ਹੈ।