ਨਵੇਂ ਸਾਲ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ

30

ਬਰਨਾਲਾ, 7 ਜਨਵਰੀ 2026 AJ DI Awaaj

Punjab Desk :  ਨਵੇਂ ਵਰ੍ਹੇ 2026 ਦੀ ਆਮਦ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਪੂਰੀ ਲਗਨ ਨਾਲ ਨਿਭਾਉਣ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।