20 May 2026 Aj Di Awaaj
Chandigarh Desk: Chandigarh ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੇ ਖ਼ਤਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਕੂਲਾਂ ਲਈ ਵੱਡਾ ਫੈਸਲਾ ਲਿਆ ਹੈ। ਸ਼ਹਿਰ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ 23 ਮਈ 2026 ਤੋਂ 30 ਜੂਨ 2026 ਤੱਕ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਬੰਦ ਰਹਿਣਗੇ। ਹਾਲਾਂਕਿ 29 ਅਤੇ 30 ਜੂਨ ਨੂੰ ਅਧਿਆਪਕਾਂ ਲਈ ਕੰਮਕਾਜੀ ਦਿਨ ਹੋਣਗੇ।
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਪਦੀ ਗਰਮੀ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਹੁਣ ਹਜ਼ਾਰਾਂ ਬੱਚਿਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।














