6November 2025 Aj Di Awaaj
Punjab Desk ਸ਼ਹਿਰ ਦੇ ਖੇਡ ਪ੍ਰਮੋਟਰ ਅਤੇ ਸੁਰਜੀਤ ਹਾਕੀ ਸੁਸਾਇਟੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਅਤੇ ਵਾਰਡ ਨੰਬਰ 35 ਦੀ ਕੌਂਸਲਰ ਹਰਸ਼ਰਨ ਕੌਰ ਹੈਪੀ ਨੂੰ ਅੱਜ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭਾਪੇ ਦੀ ਸੱਸ ਅਤੇ ਹੈਪੀ ਦੀ ਮਾਤਾ ਅਜੀਤ ਕੌਰ ਦਾ ਦੇਹਾਂਤ ਹੋ ਗਿਆ।
ਅਜੀਤ ਕੌਰ ਨੇਕ ਨਿਰਮਲ ਅਤੇ ਧਾਰਮਿਕ ਸੁਭਾਅ ਵਾਲੀ ਸ਼ਖਸੀਅਤ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਅਦੂਰੇ ਰਹਿਣ ਵਾਲਾ ਘਾਟਾ ਪਿਆ ਹੈ। ਇਹ ਦੁਖਦ ਖ਼ਬਰ ਸੁਣਦਿਆਂ ਹੀ ਸ਼ਹਿਰ ਦੀਆਂ ਰਾਜਨੀਤਿਕ, ਖੇਡਾਂ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਵਿਛੜੀ ਰੂਹ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ, 7 ਨਵੰਬਰ ਨੂੰ ਸ਼ਾਮ 4 ਵਜੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ ‘ਤੇ ਕੀਤਾ ਜਾਵੇਗਾ।














