ਅੰਮ੍ਰਿਤਸਰ 21 Aug 2026 AJ DI Awaaj
Punjab Desk : ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਵਿੱਚ 13 ਸਾਲਾ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌ*ਤ ਹੋ ਗਈ। ਪਿੰਡ ਵਿੱਚੋਂ ਬੱਚੇ ਦੀ ਲਾ*ਸ਼ ਮਿਲਣ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਪਰਿਵਾਰ ਨੇ ਘਟਨਾ ਨੂੰ ਹਾ*ਦਸਾ ਮੰਨਣ ਤੋਂ ਇਨਕਾਰ ਕਰਦਿਆਂ ਕ*ਤਲ ਦਾ ਦੋਸ਼ ਲਗਾਇਆ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਧਰ, ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



















