ਜਲੰਧਰ 14 Mar 2026 AJ DI Awaaj
Punjab Desk : ਜਲੰਧਰ ਹਾਈਟਸ ਫਲੈਟਸ ਵਿੱਚ ਇਕ ਨਾਬਾਲਿਗ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌ*ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੱਚੀ ਨੇ ਫਲੈਟ ਦੀ ਉੱਚੀ ਇਮਾਰਤ ਤੋਂ ਛਾਲ ਮਾਰ ਲਈ, ਜਿਸ ਕਾਰਨ ਉਸ ਦੀ ਮੌ*ਤ ਹੋ ਗਈ। ਮ੍ਰਿ*ਤਕਾ ਦੀ ਪਛਾਣ ਭੁਵਿਕਾ ਵਜੋਂ ਹੋਈ ਹੈ, ਜੋ ਕਿ ਇੱਕ ਪ੍ਰਾਈਵੇਟ ਸਕੂਲ ਵਿੱਚ 9ਵੀਂ ਜਮਾਤ ਦੀ ਵਿਦਿਆਰਥਣ ਸੀ।
ਦੂਜੇ ਪਾਸੇ ਮ੍ਰਿ*ਤਕਾ ਦੇ ਪਰਿਵਾਰਕ ਮੈਂਬਰ ਇਸ ਮਾਮਲੇ ਨੂੰ ਕ*ਤਲ ਕਰਾਰ ਦੇ ਰਹੇ ਹਨ ਅਤੇ ਘਟਨਾ ਦੀ ਗਹਿਰਾਈ ਨਾਲ ਜਾਂਚ ਦੀ ਮੰਗ ਕਰ ਰਹੇ ਹਨ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ ਭੁਵਿਕਾ ਹਰ ਰੋਜ਼ ਟੈਨਿਸ ਦੀ ਪ੍ਰੈਕਟਿਸ ਲਈ ਜਾਂਦੀ ਸੀ। ਸ਼ੁੱਕਰਵਾਰ ਨੂੰ ਉਸ ਦੀ ਮਾਂ ਰਾਖੀ ਉਸ ਨੂੰ ਸਕੂਲ ਛੱਡ ਕੇ ਆਈ ਸੀ, ਪਰ ਸ਼ਾਮ ਤੱਕ ਉਹ ਘਰ ਵਾਪਸ ਨਹੀਂ ਆਈ। ਬਾਅਦ ਵਿੱਚ ਉਸ ਦੀ ਲਾ*ਸ਼ ਜਲੰਧਰ ਹਾਈਟਸ ਫਲੈਟਸ ਦੇ F-ਬਲਾਕ ਕੋਲੋਂ ਮਿਲੀ।
ਫਿਲਹਾਲ ਪੁਲਿਸ ਨੇ ਮ੍ਰਿ*ਤਕਾ ਦੀ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਡਾਕਟਰਾਂ ਦੇ ਪੈਨਲ ਵੱਲੋਂ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਹੀ ਮੌ*ਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ। ਮਾਮਲੇ ਦੀ ਜਾਂਚ ਜਾਰੀ ਹੈ।














