ਸੈਕਟਰ-43 ’ਚ ਸ਼ੱਕੀ IED ਬਰਾਮਦ, 3 ਕਾਬੂ

37

ਚੰਡੀਗੜ੍ਹ:24 Aug 2026 AJ DI Awaaj

Chandigarh Desk :   ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲਾਂ ਵਾਲੇ ਇਲਾਕੇ ਵਿੱਚ ਇੱਕ ਬੈਗ ਵਿੱਚੋਂ ਸ਼ੱਕੀ IED (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਪੁਲਿਸ ਸੂਤਰਾਂ ਮੁਤਾਬਕ ਬਰਾਮਦ ਕੀਤੀ ਗਈ ਡਿਵਾਈਸ ਐਕਟਿਵ ਨਹੀਂ ਸੀ ਅਤੇ ਇਸ ਤੋਂ ਤੁਰੰਤ ਧ*ਮਾਕੇ ਦਾ ਖਤਰਾ ਨਹੀਂ ਦੱਸਿਆ ਜਾ ਰਿਹਾ।

ਜਾਣਕਾਰੀ ਅਨੁਸਾਰ, ਪੁਲਿਸ ਨੂੰ ਪਹਿਲਾਂ ਹੀ ਇੱਕ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ ’ਤੇ ਪੁਲਿਸ ਨੇ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲਾਂ ਵਾਲੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇੱਕ ਬੈਗ ਵਿੱਚੋਂ ਸ਼ੱਕੀ IED ਬਰਾਮਦ ਹੋਣ ਦੀ ਗੱਲ ਸਾਹਮਣੇ ਆਈ।

ਪੰਜਾਬ ਨਾਲ ਸਬੰਧਤ ਤਿੰਨ ਵਿਅਕਤੀ ਕਾਬੂ

ਪੁਲਿਸ ਸੂਤਰਾਂ ਅਨੁਸਾਰ, ਮਾਮਲੇ ਵਿੱਚ ਪੰਜਾਬ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਸੁਰੱਖਿਆ ਏਜੰਸੀਆਂ ਵੱਲੋਂ ਜਾਂਚ

IED ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਾਵਧਾਨੀ ਵਰਤੀ ਜਾ ਰਹੀ ਹੈ। ਜਾਂਚ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਡਿਵਾਈਸ ਇੱਥੇ ਕਿਵੇਂ ਪਹੁੰਚੀ ਅਤੇ ਇਸ ਨੂੰ ਰੱਖਣ ਦੇ ਪਿੱਛੇ ਕੀ ਮਕਸਦ ਸੀ।

ਹਾਲਾਂਕਿ, ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਵਿਸਥਾਰਪੂਰਵਕ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।