ਚੰਡੀਗੜ੍ਹ ਸੈਕਟਰ-43 ਨੇੜੇ ਸ਼ੱਕੀ IED ਬਰਾਮਦ, ਅੱਤਵਾਦੀ ਸਾਜ਼ਿਸ਼ ਦਾ ਸ਼ੱਕ

6

August 24,2026 Aj Di Awaaj 

Chandigarh Desk:  ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਨੇੜੇ ਸ਼ੱਕੀ IED ਅਤੇ ਹੋਰ ਸਮਾਨ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਪੁਲਿਸ ਸਟੇਸ਼ਨ-36 ਵਿੱਚ FIR ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਚੰਡੀਗੜ੍ਹ ਵਿੱਚ ਸੰਭਾਵਿਤ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਦੇ ਪੰਜਾਬ ਦੇ ਤਰਨਤਾਰਨ ਨਾਲ ਸਬੰਧਤ ਹੋਣ ਦੀ ਗੱਲ ਸਾਹਮਣੇ ਆਈ ਹੈ।