ਸਤਲੁਜ ਖਤਰਾ: DC ਜਲੰਧਰ ਵੱਲੋਂ ਚੇਤਾਵਨੀ ਤੇ ਸਾਵਧਾਨੀ ਦੀ ਅਪੀਲ

43

ਜਲੰਧਰ 02 Sep 2025 AJ Di Awaaj

Punjab Desk : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਤਲੁਜ ਦਰਿਆ ਦੇ ਤੇਜ਼ ਵਹਾਅ ਦੇ ਮੱਦੇਨਜ਼ਰ ਅਡਵਾਂਸ ਐਡਵਾਇਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਫਿਲੌਰ ਅਤੇ ਆਸਪਾਸ ਦੇ ਇਲਾਕਿਆਂ ਦੇ ਰਹਿਵਾਸੀਆਂ ਨੂੰ ਸਾਵਧਾਨ ਰਹਿਣ ਅਤੇ ਆਪਣਾ ਸਮਾਨ ਸੁਰੱਖਿਅਤ ਥਾਵਾਂ ‘ਤੇ ਚੁੱਕ ਲੈਣ ਦੀ ਹਦਾਇਤ ਦਿੱਤੀ ਹੈ।

DC ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨ ਦਰਿਆ ਦੇ ਨੇੜੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਰਿਲੀਫ਼ ਕੇਂਦਰ ਵੀ ਸਥਾਪਤ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਤੁਰੰਤ ਨਿਪਟਿਆ ਜਾ ਸਕੇ।