ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਪੇਡ ਛੁੱਟੀ ਦਾ ਐਲਾਨ

62
ਤਰਨ ਤਾਰਨ 10 Nov 2025 AJ DI Awaaj

Punjab Desk : ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ, ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ 11 ਨਵੰਬਰ 2025 (ਮੰਗਲਵਾਰ) ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ, 1958 ਅਤੇ ਫੈਕਟਰੀਜ਼ ਐਕਟ, 1948 ਦੇ ਤਹਿਤ ਜਾਰੀ ਕੀਤੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਛੁੱਟੀ ਸਿਰਫ਼ ਵੋਟ ਪਾਉਣ ਲਈ ਦਿੱਤੀ ਗਈ ਹੈ ਤਾਂ ਜੋ ਹਲਕਾ 021 — ਤਰਨ ਤਾਰਨ ਦੇ ਸਾਰੇ ਵੋਟਰ ਆਪਣਾ ਮਤਦਾਨ ਅਧਿਕਾਰ ਵਰਤ ਸਕਣ।

ਇਹ ਪੇਡ ਛੁੱਟੀ ਹਲਕੇ ਅੰਦਰ ਆਉਣ ਵਾਲੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਉਦਯੋਗਿਕ ਇਕਾਈਆਂ, ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਲਾਗੂ ਰਹੇਗੀ।