ਤਰਨਤਾਰਨ ਸਰਪੰਚ ਕ*ਤਲਕਾਂਡ: ਇਕ ਹੋਰ ਮੁਲਜ਼ਮ ਏਅਰਪੋਰਟ ਤੋਂ ਗ੍ਰਿਫਤਾਰ

33
ਤਰਨਤਾਰਨ 27 Feb 2026 AJ DI Awaaj

Punjab Desk :  Tarn Taran ਦੇ ਸਰਪੰਚ ਕ*ਤਲ ਮਾਮਲੇ ਵਿੱਚ ਪੁਲਿਸ ਨੇ ਇਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਮਾਮਲੇ ਨਾਲ ਸੰਬੰਧਤ ਇਕ ਮੁਲਜ਼ਮ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੁਬਈ ਜਾਣ ਲਈ ਤਿਆਰ ਸੀ, ਪਰ ਪੁਲਿਸ ਅਤੇ ਇਮੀਗ੍ਰੇਸ਼ਨ ਵਿਭਾਗ ਦੀ ਮੁਸਤੈਦੀ ਨਾਲ ਉਹ ਕਾਬੂ ਆ ਗਿਆ।

ਇਸ ਤੋਂ ਪਹਿਲਾਂ ਪੁਲਿਸ ਵੱਲੋਂ ਮੁੱਖ ਦੋਸ਼ੀ ਅਤੇ ਫਾਈਨਾਂਸਰ ਸੁਖਬੀਰ ਸਿੰਘ ਜਹਾਂਗੀਰ ਨੂੰ ਵੀ ਨਾਟਕੀ ਢੰਗ ਨਾਲ ਅੰਮ੍ਰਿਤਸਰ ਏਅਰਪੋਰਟ ਤੋਂ ਹੀ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਫਲਾਈਟ ਤੋਂ ਉਤਾਰ ਕੇ ਹਿਰਾਸਤ ਵਿੱਚ ਲਿਆ ਗਿਆ।

ਇਹ ਕਾਰਵਾਈ ਪਿੰਡ ਠੱਠੀਆਂ ਮਹੰਤਾ ਦੇ ਸਰਪੰਚ ਹਰਬਿੰਦਰ ਸਿੰਘ ਦੇ ਕ*ਤਲ ਮਾਮਲੇ ਵਿੱਚ ਕੀਤੀ ਗਈ ਹੈ। ਸਰਪੰਚ ਦੀ ਹੱ*ਤਿਆ ਪਿੰਡ ਸ਼ੇਰੋਂ ਵਿੱਚ ਸਿੱਧੂ ਫਾਰਮ ‘ਤੇ ਹੋ ਰਹੇ ਵਿਆਹ ਸਮਾਗਮ ਦੌਰਾਨ ਕੀਤੀ ਗਈ ਸੀ। ਜਦੋਂ ਹਰਬਿੰਦਰ ਸਿੰਘ ਸਟੇਜ ‘ਤੇ ਆਪਣੇ ਰਿਸ਼ਤੇਦਾਰਾਂ ਨਾਲ ਨੱਚ ਰਹੇ ਸਨ, ਤਦ ਇਕ ਅਣਪਛਾਤੇ ਹਮਲਾਵਰ ਨੇ ਉਨ੍ਹਾਂ ‘ਤੇ ਗੋ*ਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌ*ਤ ਹੋ ਗਈ।

ਇਸ ਮਾਮਲੇ ਵਿੱਚ ਪਹਿਲਾਂ ਵੀ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ, ਹਾਲਾਂਕਿ ਦੋ ਮੁੱਖ ਸ਼ੂਟਰ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ।