29October 2025 Aj Di Awaaj
Punjab Desk ਪੈਸਟਿਸਾਈਡ ਦੀ ਦੁਕਾਨ ’ਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਕੇ ਫਰਾਰ ਹੋਣ ਦਾ ਮਾਮਲਾ ਮਾਨਸਾ ਵਿੱਚ ਤਣਾਅ ਦਾ ਕਾਰਨ ਬਣ ਗਿਆ ਹੈ। ਵਪਾਰੀਆਂ, ਸਮਾਜ ਸੇਵੀ ਜਥੇਬੰਦੀਆਂ, ਵਕੀਲਾਂ ਤੇ ਸ਼ਹਿਰ ਦੇ ਆਮ ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਥਾਣਾ ਨੇੜੇ ਹੋਣ ਦੇ ਬਾਵਜੂਦ ਬਦਮਾਸ਼ਾਂ ਨੇ ਸ਼ਰੇਆਮ ਦੁਕਾਨ ’ਤੇ ਆ ਕੇ ਗੋਲੀਆਂ ਚਲਾਈਆਂ ਤੇ ਜਦ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਹ ਹੋਰ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਇਸ ਘਟਨਾ ਦੇ ਵਿਰੋਧ ਵੱਜੋਂ ਮੰਗਲਵਾਰ ਨੂੰ ਮਾਨਸਾ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੰਦਰ ਵਿਚ ਮੀਟਿੰਗ ਕੀਤੀ ਗਈ ਤੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ। ਜਥੇਬੰਦੀਆਂ ਨੇ ਪਹਿਲਾਂ ਹੀ ਮੰਗਲਵਾਰ ਨੂੰ ਮਾਨਸਾ ਬੰਦ ਦਾ ਐਲਾਨ ਕਰ ਦਿੱਤਾ ਸੀ।














