ਜੰਮੂ-ਕਸ਼ਮੀਰ 02 Aug 2025 Aj Di Awaaj
National Desk : ਰਿਆਸੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸੇ ‘ਚ ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ਰਾਜਿੰਦਰ ਸਿੰਘ ਰਾਣਾ ਅਤੇ ਉਨ੍ਹਾਂ ਦੇ ਪੁੱਤਰ ਦੀ ਮੌ*ਤ ਹੋ ਗਈ, ਜਦਕਿ ਉਨ੍ਹਾਂ ਦੀ ਪਤਨੀ ਅਤੇ ਦੋ ਹੋਰ ਰਿਸ਼ਤੇਦਾਰ ਗੰਭੀਰ ਰੂਪ ਵਿੱਚ ਜ਼*ਖਮੀ ਹੋ ਗਏ।
ਇਹ ਹਾਦ*ਸਾ ਸ਼ੁੱਕਰਵਾਰ ਰਾਤ ਨੂੰ ਸਲੂਖ ਇਖਤਾਰ ਨਾਲਾ ਖੇਤਰ ‘ਚ ਵਾਪਰਿਆ, ਜਦ SDM ਰਾਣਾ ਆਪਣੀ ਗੱਡੀ ਰਾਹੀਂ ਧਰਮਾਰੀ ਤੋਂ ਆਪਣੇ ਜੱਦੀ ਪਿੰਡ ਪੱਟੀਆ ਜਾ ਰਹੇ ਸਨ। ਰਸਤੇ ਦੌਰਾਨ ਅਚਾਨਕ ਜ਼ਮੀਨ ਖਿਸਕਣ ਕਾਰਨ ਇਕ ਵੱਡਾ ਪੱਥਰ ਉਨ੍ਹਾਂ ਦੀ ਕਾਰ ‘ਤੇ ਆ ਡਿੱਗਾ। ਹਾਦਸੇ ਵਿੱਚ ਰਾਣਾ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।
ਉਨ੍ਹਾਂ ਦੀ ਪਤਨੀ ਅਤੇ ਦੋ ਚਚੇਰੇ ਭਰਾ ਇਸ ਹਾਦਸੇ ‘ਚ ਗੰ*ਭੀਰ ਤੌਰ ‘ਤੇ ਜ਼*ਖਮੀ ਹੋ ਗਏ। ਸਥਾਨਕ ਲੋਕਾਂ ਅਤੇ ਪੁਲਿਸ ਵੱਲੋਂ ਤੁਰੰਤ ਰਾਹਤ ਕਾਰਜ ਸ਼ੁਰੂ ਕਰਕੇ ਸਾਰੇ ਜ਼ਖ*ਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਰਾਜਿੰਦਰ ਸਿੰਘ ਰਾਣਾ ਨੂੰ ਇੱਕ ਇਮਾਨਦਾਰ ਅਤੇ ਲੋਕਪ੍ਰਿਯ ਅਧਿਕਾਰੀ ਵਜੋਂ ਜਾਣਿਆ ਜਾਂਦਾ ਸੀ, ਜਿਨ੍ਹਾਂ ਨੇ ਰਾਮਨਗਰ ਵਿੱਚ ਆਪਣੇ ਕਾਰਜਕਾਲ ਦੌਰਾਨ ਜਨਤਕ ਸੇਵਾ ਲਈ ਵਧੀਆ ਕੰਮ ਕੀਤੇ।
ਰਿਆਸੀ ਜ਼ਿਲ੍ਹਾ ਇੱਕ ਪਹਾੜੀ ਖੇਤਰ ਹੈ ਜੋ ਮਾਨਸੂਨ ਦੌਰਾਨ ਜ਼ਮੀਨ ਖਿਸਕਣ ਵਰਗੀਆਂ ਕੁਦਰਤੀ ਆਫ਼ਤਾਂ ਲਈ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮਾਨਸੂਨ ਦੌਰਾਨ ਪਹਾੜੀ ਇਲਾਕਿਆਂ ਵਿਚ ਯਾਤਰਾ ਤੋਂ ਪਹਿਲਾਂ ਮੌਸਮ ਅਤੇ ਸੜਕਾਂ ਦੀ ਹਾਲਤ ਬਾਰੇ ਪੂਰੀ ਜਾਣਕਾਰੀ ਲੈਣ।
