ਪੰਜਾਬ ‘ਚ ਰੇਲਵੇ ਟ੍ਰੈਕ ‘ਤੇ ਭਿਆਨਕ ਧਮਾਕਾ, ਮਾਲਗੱਡੀ ਨੂੰ ਨੁਕਸਾਨ; ਲੋਕੋ ਪਾਇਲਟ ਜ਼ਖ਼ਮੀ, ਜਾਂਚ ਜਾਰੀ

4

24 ਜਨਵਰੀ, 2026 ਅਜ ਦੀ ਆਵਾਜ਼

Punjab Desk:  26 ਜਨਵਰੀ ਤੋਂ ਪਹਿਲਾਂ ਪੰਜਾਬ ਵਿੱਚ ਹੋਏ ਇੱਕ ਵੱਡੇ ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਦੇਰ ਰਾਤ ਰੇਲਵੇ ਟ੍ਰੈਕ ‘ਤੇ ਜ਼ੋਰਦਾਰ ਧਮਾਕਾ ਹੋਇਆ।

ਇਸ ਧਮਾਕੇ ਕਾਰਨ ਇੱਕ ਮਾਲਗੱਡੀ ਦਾ ਇੰਜਣ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ। ਇੰਜਣ ਦੇ ਸ਼ੀਸ਼ੇ ਟੁੱਟ ਗਏ ਅਤੇ ਲੋਕੋ ਪਾਇਲਟ ਜ਼ਖ਼ਮੀ ਹੋ ਗਿਆ। ਨਾਲ ਹੀ ਰੇਲਵੇ ਟ੍ਰੈਕ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ, ਜਿੱਥੇ ਪਟੜੀ ਅਤੇ ਕਾਂਕਰੀਟ ਗਰਡਰ ਟੁੱਟਣ ਦੀ ਜਾਣਕਾਰੀ ਮਿਲੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਇਹ ਪੁਸ਼ਟੀ ਨਹੀਂ ਹੋ ਸਕੀ ਕਿ ਧਮਾਕਾ ਕਿਸ ਕਿਸਮ ਦਾ ਸੀ। ਅਧਿਕਾਰੀਆਂ ਮੁਤਾਬਕ ਜਾਂਚ ਤੋਂ ਬਾਅਦ ਹੀ ਅਧਿਕਾਰਿਕ ਬਿਆਨ ਜਾਰੀ ਕੀਤਾ ਜਾਵੇਗਾ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਟ੍ਰੈਕ ‘ਤੇ ਸਿਰਫ਼ ਮਾਲਗੱਡੀਆਂ ਹੀ ਚਲਦੀਆਂ ਹਨ।

ਜ਼ਿਕਰਯੋਗ ਹੈ ਕਿ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਦੇਸ਼ ਭਰ ਵਿੱਚ ਹਾਈ ਅਲਰਟ ਜਾਰੀ ਹੈ। ਇਸ ਕਾਰਨ ਪੰਜਾਬ ਸਮੇਤ ਸਾਰੇ ਰਾਜਾਂ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ।