ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਲੱਗੀ ਅੱਗ ਬੁਝਵਾਈ

2
ਬਰਨਾਲਾ/ਸ਼ਹਿਣਾ, 30 ਅਕਤੂਬਰ 2026 AJ DI Awaaj
Punjab Desk :    ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਵਲੋਂ ਅੱਜ ਫੀਲਡ ਦਾ ਦੌਰਾ ਕੀਤਾ ਹੈ।
  ਇਸ ਮੌਕੇ ਪਿੰਡ ਟੱਲੇਵਾਲ ਵਿਚ ਪਰਾਲੀ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ਨੂੰ ਮੌਕੇ ਉੱਤੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਟੀਮ ਨੇ ਬੁਝਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਪੂਰੀ ਟੀਮ ਨੇ ਕਿਸਾਨਾਂ ਨੂੰ ਸਮਝਾਇਆ ਅਤੇ ਅਪੀਲ ਕੀਤੀ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਅਜਿਹਾ ਕਰਨ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
   ਓਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪੱਧਰ ਉੱਤੇ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ‘ਚ ਵੱਖ-ਵੱਖ ਸਰਕਾਰੀ ਅਫਸਰ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਹੜੇ ਕਿ ਮੌਕੇ ‘ਤੇ ਜਾ ਕੇ ਮੁਆਇਨਾ ਕਰਦੇ ਹਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਹਨ ਤੇ ਅੱਗ ਲੱਗਣ ਦੇ ਕੇਸਾਂ ਬਾਰੇ ਰਿਪੋਰਟ ਕਰਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ ਵਿਚ ਸਾਥ ਦੇਣ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਵੀ ਮੌਜੂਦ ਸਨ।