ਫਰੀਦਕੋਟ 25 ਅਗਸਤ 2025 AJ DI Awaaj
Punjab Desk : ਭਾਜਪਾ ਦੀ ਅਗਵਾਈ ਚਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨ ਦੇ ਵਿਰੋਧ ਵਿਚ ਆਪ ਵੱਲੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਪ੍ਰੈੱਸ ਕਾਨਫਰੰਸ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਦੀ ਅਗਵਾਈ ਹੇਠ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ।
ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਤੇ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਰਕਾਰ ਵੋਟ ਚੋਰੀ ਕਰ ਰਹੀ ਸੀ। ਫਿਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨਾ ਚਾਹੁੰਦੀ ਸੀ। ਹੁਣ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਬਣਾਈ ਗਈ ਹੈ । ਕੇਂਦਰ ਦੀ ਇਸ ਚਾਲ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕੋਈ ਵੀ ਸਕੀਮ ਹੋਵੇ ਉਸ ਵਿਚ ਪੰਜਾਬ ਸਰਕਾਰ ਦਾ ਵੀ ਹਿੱਸਾ ਹੁੰਦਾ ਹੈ ਅਤੇ ਪੰਜਾਬ ਸਰਕਾਰ ਦੇ ਮਹਿਕਮਿਆਂ ਦੇ ਸਹਿਯੋਗ ਨਾਲ ਹੀ ਹਰ ਚੱਲਦੀ ਸਕੀਮ ਚੱਲਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਖੁਦ 11 ਅਗਸਤ 2023 ਨੂੰ ਇਕ ਕਾਨੂੰਨ ਪਾਸ ਕੀਤਾ ਕਿ ਕੋਈ ਵੀ ਪ੍ਰਾਈਵੇਟ ਬੰਦਾ ਕਿਸੇ ਦਾ ਪਰਸਨਲ ਡਾਟਾ ਨਹੀਂ ਲੈ ਸਕਦਾ ਅਤੇ ਭਾਜਪਾ ਹੁਣ ਆਪਣੇ ਹੀ ਬਣਾਏ ਕਾਨੂੰਨ ਦੀ ਉਲੰਘਣਾ ਕਿਉਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਬੰਦ ਕਰਨ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਭ ਤੋਂ ਯੋਗਦਾਨ ਪਾਇਆ ਹੈ। ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਦੀ ਕੋਈ ਵੀ ਕੋਸ਼ਿਸ਼ ਪੰਜਾਬ ਸਰਕਾਰ ਵੱਲੋਂ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਲੋਕਾਂ ਦੇ ਹੱਕ ਵਿਚ ਹਮੇਸ਼ਾ ਡੱਟੀ ਰਹੇਗੀ।
ਵਿਧਾਇਕ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਘਰ ਘਰ ਜਾ ਕੇ ਲੋਕਾਂ ਦਾ ਨਿੱਜੀ ਡਾਟਾ ਇਹ ਚੋਰੀ ਕਰ ਰਹੇ ਸਨ ਅਤੇ ਹੁਣ ਪੰਜਾਬ ਦੇ ਗਰੀਬ ਲੋਕਾਂ ਦਾ ਰਾਸ਼ਨ ਚੋਰੀ ਕਰਨ ਦੀ ਯੋਜਨਾ ਕੇਂਦਰ ਦੀ ਭਾਜਪਾ ਸਰਕਾਰ ਬਣਾ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇੰਨ੍ਹਾਂ ਪੰਜਾਬ ਵਿਰੋਧੀ ਯੋਜਨਾਵਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਡੱਟ ਕੇ ਰੱਖਿਆ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪਿੰਡ ਪਿੰਡ ਜਾ ਕੇ ਆਪਣਾ ਪ੍ਰਚਾਰ ਕਰੇ ਪਰ ਇਹ ਕਹਿ ਕਿ ਪ੍ਰਚਾਰ ਨਾ ਕਰਨ ਕਿ ਸਰਕਾਰੀ ਸਕੀਮਾਂ ਲਈ ਡਾਟਾ ਇਕੱਠਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜਕੱਲ ਸਾਈਬਰ ਦਾ ਜਮਾਨਾ ਹੈ, ਜੇਕਰ ਕਿਸੇ ਦੇ ਅਕਾਊਂਟ ਚੋਂ ਪੈਸੇ ਨਿਕਲ ਜਾਣ ਜਾਂ ਹੋਰ ਕਿਸੇ ਤਰ੍ਹਾਂ ਦਾ ਨੁਕਸਾਨ ਹੋ ਗਿਆ ਤਾਂ ਉਸ ਦੇ ਲਈ ਕੌਣ ਜਿੰਮੇਵਾਰ ਹੋਵੇਗਾ। ਉਨ੍ਹਾ ਕਿਹਾ ਕਿ ਭਾਜਪਾ ਲੋਕਾਂ ਨੂੰ ਸਕੀਮਾਂ ਦਾ ਹਵਾਲਾ ਦੇਕੇ ਗੁੰਮਰਾਹ ਨਾ ਕਰੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਵੀ ਸਕੀਮ ਨਹੀਂ ਜੋ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਨਾ ਪਹੁੰਚਾਈ ਗਈ ਹੋਵੇ। ਅਖੀਰ ਵਿਚ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਲੋਕਾਂ ਦਾ ਡਾਟਾ ਇਕੱਠਾ ਕਰਕੇ ਵੋਟ ਚੋਰੀ ਜਾਂ ਹੋਰ ਕਿਸੇ ਤਰ੍ਹਾਂ ਚਾਲ ਚੱਲਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ, ਲੋਕਾਂ ਦਾ ਕਿਸੇ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ, ਜਗਜੀਤ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
