ਕਲਾਸ 11 ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਨਾ ਮਿਲਣ ਦੀ ਸ਼ਿਕਾਇਤ ‘ਤੇ ਸੀਬੀਐਸਈ ਬੋਰਡ ਨੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ।

50
ਕਲਾਸ 11 ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਨਾ ਮਿਲਣ ਦੀ ਸ਼ਿਕਾਇਤ 'ਤੇ ਸੀਬੀਐਸਈ ਬੋਰਡ ਨੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ।

06 ਨਵੰਬਰ, 2025 ਅਜ ਦੀ ਆਵਾਜ਼

Education Desk: ਕਲਾਸ 12 ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੇਂਦਰੀ ਮਾਧਿਮਕ ਸਿੱਖਿਆ ਬੋਰਡ (CBSE) ਨੇ ਸਕੂਲਾਂ ਨੂੰ ਸਪਸ਼ਟ ਹੁਕਮ ਜਾਰੀ ਕੀਤੇ ਹਨ ਕਿ ਜੇਈਈ (ਮੁੱਖ) 2026 ਪ੍ਰੀਖਿਆ ਵਿੱਚ ਅਰਜ਼ੀ ਦੇਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਕਲਾਸ 11 ਦਾ ਰਜਿਸਟ੍ਰੇਸ਼ਨ ਨੰਬਰ ਸਮੇਂ ਸਿਰ ਉਪਲਬਧ ਕਰਵਾਇਆ ਜਾਵੇ।

ਬੋਰਡ ਨੇ ਦੱਸਿਆ ਕਿ ਕਈ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ ਅਜੇ ਤੱਕ 11ਵੀਂ ਕਲਾਸ ਦਾ ਰਜਿਸਟ੍ਰੇਸ਼ਨ ਨੰਬਰ ਨਹੀਂ ਮਿਲਿਆ, ਜਿਸ ਕਾਰਨ ਜੇਈਈ ਮੇਨ 2026 ਦੀ ਅਰਜ਼ੀ ਭਰਨ ਵਿੱਚ ਮੁਸ਼ਕਲ ਆ ਰਹੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੀਬੀਐਸਈ ਨੇ ਸਕੂਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਕਿਸੇ ਵਿਦਿਆਰਥੀ ਦੀ ਅਰਜ਼ੀ ਇਸ ਕਾਰਨ ਰੁਕ ਗਈ ਤਾਂ ਉਸ ਸਕੂਲ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

30 ਅਕਤੂਬਰ 2025 ਨੂੰ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ, ਜੇਈਈ (ਮੁੱਖ) 2026 ਦੀ ਅਰਜ਼ੀ ਲਈ 11ਵੀਂ ਕਲਾਸ ਦਾ ਰਜਿਸਟ੍ਰੇਸ਼ਨ ਨੰਬਰ ਲਾਜ਼ਮੀ ਹੈ। ਬੋਰਡ ਨੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਸਾਰੇ ਯੋਗ ਵਿਦਿਆਰਥੀਆਂ ਦਾ ਡਾਟਾ ਸਮੇਂ ਤੇ ਅੱਪਲੋਡ ਕਰਨ ਤੇ ਇਹ ਯਕੀਨੀ ਬਣਾਉਣ ਕਿ ਕਿਸੇ ਵਿਦਿਆਰਥੀ ਨੂੰ ਅਰਜ਼ੀ ਕਰਨ ਵਿੱਚ ਕੋਈ ਦਿੱਕਤ ਨਾ ਆਵੇ।

ਸਿੱਖਿਆ ਵਿਸ਼ੇਸ਼ਗਿਆਨਾਂ ਦਾ ਕਹਿਣਾ ਹੈ ਕਿ ਜੇ ਰਜਿਸਟ੍ਰੇਸ਼ਨ ਨੰਬਰ ਦੇਣ ਵਿੱਚ ਦੇਰੀ ਹੋਈ ਤਾਂ ਵਿਦਿਆਰਥੀਆਂ ਦੀ ਅਰਜ਼ੀ ਵਿੱਚ ਤਕਨੀਕੀ ਰੁਕਾਵਟਾਂ ਆ ਸਕਦੀਆਂ ਹਨ ਜਾਂ ਉਹ ਰੱਦ ਵੀ ਹੋ ਸਕਦੀਆਂ ਹਨ। ਇਸ ਲਈ ਸਕੂਲਾਂ ਨੂੰ ਇਹ ਪ੍ਰਕਿਰਿਆ ਤੁਰੰਤ ਪੂਰੀ ਕਰਨੀ ਚਾਹੀਦੀ ਹੈ।

ਸੀਬੀਐਸਈ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਸਬੰਧੀ ਨੋਟਿਸ ਅਤੇ ਨਿਰਦੇਸ਼ ਬੋਰਡ ਦੀ ਅਧਿਕਾਰਕ ਵੈਬਸਾਈਟ cbse.gov.in‘ਤੇ ਉਪਲਬਧ ਹਨ।