ਹੜ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ, ਰਾਹਤ ਸਮੱਗਰੀ ਦਿੱਤੀ

15

ਫਾਜ਼ਿਲਕਾ 11 ਸਤੰਬਰ 2025 AJ Di Awaaj

Punjab Desk : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮਹਾਤਮ ਨਗਰ ਵਿਖੇ ਪਹੁੰਚ ਹੜ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਦਿੱਤੀ। ਉਨ੍ਹਾਂ ਕਿਹਾ ਕਿ ਉਪਰਲੇ ਹਿਸਿਆਂ ਵਿਚ ਬਾਰਿਸ਼ਾਂ ਨਾ ਹੋਣ ਕਰਕੇ ਪਾਣੀ ਦਾ ਪੱਧਰ ਘਟਿਆ ਹੈ ਜੋ ਕਿ ਰਾਹਤ ਵਾਲੀ ਖਬਰ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ।
ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਦਾ ਨੁਕਸਾਨ ਜਰੂਰ ਹੋਇਆ ਹੈ ਪਰ ਉਨ੍ਹਾਂ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਲੋਕਾਂ ਨੂੰ ਰਾਸ਼ਨ ਕਿੱਟਾ ਦੇ ਨਾਲ-ਨਾਲ ਹੋਰ ਲੋੜੀਂਦੀ ਸਹੂਲਤਾਂ ਦੀ ਵੰਡ ਕੀਤੀ ਹੈ। ਉਨ੍ਹਾਂ ਆਖਿਆ ਕਿ ਮਨੁਖੀ ਜਾਤੀ ਦੇ ਨਾਲ-ਨਾਲ ਪਸ਼ੂ ਪਾਲਕਾਂ ਵਾਸਤੇ ਵੀ ਹਰਾ ਚਾਰਾ ਤੇ ਕੈਟਲ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿੰਨੀ ਦੇਰ ਸਥਿਤੀ ਆਮ ਵਾਂਗ ਨਹੀਂ ਹੋ ਜਾਦੀ ਉਹ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਗਈ।