ਹੁਸ਼ਿਆਰਪੁਰ, 5 ਦਸੰਬਰ 2025 AJ DI Awaaj
Punjab Desk : ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਅਤੇ ਮਜ਼ਬੂਤ ਕਰਨ ਲਈ ਹਥਿਆਰਬੰਦ ਸੈਨਾਵਾਂ ਦਾ ਮੁਲਕ ਹਮੇਸ਼ਾ ਰਿਣੀ ਰਹੇਗਾ, ਜੋ ਦੇਸ਼ ਵਾਸੀਆਂ ਦੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਹ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੰਡਾ ਦਿਵਸ ਪ੍ਰਤੀ ਜਨਤਕ ਦਿਲਚਸਪੀ ਪੈਦਾ ਕਰਨ, ਨਾਗਰਿਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਝੰਡੇ ਦੇ ਸਨਮਾਨ ਵਿੱਚ ਵਿੱਤੀ ਯੋਗਦਾਨ ਇਕੱਠਾ ਕਰਨ ਲਈ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਪਰ 6 ਅਤੇ 7 ਤਰੀਕ ਨੂੰ ਸਰਕਾਰੀ ਛੁੱਟੀਆਂ ਹੋਣ ਕਰਕੇ ਇਸ ਵਾਰ ਝੰਡਾ ਦਿਵਸ 5 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਹਾਦਰ ਸੈਨਿਕਾਂ ‘ਤੇ ਮਾਣ ਹੋਣਾ ਚਾਹੀਦਾ ਹੈ, ਜੋ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਵਸਨੀਕ ਹੋਣ ਅਤੇ ਵੱਖ-ਵੱਖ ਭਾਸ਼ਾਵਾਂ ਬੋਲਣ ਦੇ ਬਾਵਜੂਦ, ਇੱਕਜੁੱਟ ਹਨ ਅਤੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਦਿਨ ਅਸੀਂ ਸਾਰੇ ਸੁਰੱਖਿਆ ਬਲਾਂ ਨਾਲ ਆਪਣੀ ਸਾਂਝ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਆਪਣੇ ਕਾਲਰਾਂ ‘ਤੇ ਪ੍ਰਤੀਕਾਤਮਕ ਝੰਡਾ ਪਹਿਨ ਕੇ ਉਨ੍ਹਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਵਿੱਤੀ ਯੋਗਦਾਨ ਪਾਉਣ, ਤਾਂ ਜੋ ਲੋੜ ਦੇ ਸਮੇਂ ਸੈਨਿਕਾਂ, ਸਾਬਕਾ ਸੈਨਿਕਾਂ, ਬਹਾਦਰ ਔਰਤਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਦੇਸ਼ ਵਿੱਚ ਕੁਰਬਾਨੀਆਂ ਦੇਣ ਵਿੱਚ ਮੋਹਰੀ ਹੈ।
ਇਸ ਮੌਕੇ ਜ਼ਿਲ੍ਹਾ ਸੈਨਿਕ ਬੋਰਡ ਦੇ ਉਪ ਪ੍ਰਧਾਨ ਕਰਨਲ ਮਲੂਕ ਸਿੰਘ (ਸੇਵਾਮੁਕਤ) ਨੇ ਕਿਹਾ ਕਿ ਇਕੱਠੀ ਕੀਤੀ ਗਈ ਰਕਮ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਲਾਗੂ ਕੀਤੀਆਂ ਗਈਆਂ ਭਲਾਈ ਸਕੀਮਾਂ ਅਤੇ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਦਿਵਿਆਂਗ ਸੈਨਿਕਾਂ ਦੀ ਸੇਵਾ ਲਈ ਖ਼ਰਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਹਥਿਆਰਬੰਦ ਸੈਨਾ ਝੰਡਾ ਦਿਵਸ ਲਈ ਦਾਨ ਨੂੰ ਆਮਦਨ ਕਰ ਤੋਂ ਛੋਟ ਹੈ। ਇਸ ਮੌਕੇ ਸੁਪਰਡੈਂਟ ਬਲਜੀਤ ਕੌਰ, ਬਲਜਿੰਦਰ ਕੌਰ, ਕੁਲਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਵੀ ਮੌਜੂਦ ਸਨ।