ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
ਫ਼ਤਹਿਗੜ੍ਹ ਸਾਹਿਬ, 03 ਜਨਵਰੀ 2025: Aj Di Awaaj
ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬਣਾਏ ਗਏ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰ ਹਾਊਸ ਦੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਜਾਂਚ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅੱਜ ਦੀ ਜਾਂਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ ਅਤੇ ਇਸ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰ ਹਾਊਸ ਨੁੰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿੱਚ ਖੋਲਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਸਮੇਂ ਵੇਅਰ ਹਾਊਸ ਵਿੱਚ 682 ਬੀ.ਯੂ. (ਬੈਲਟ ਯੁਨਿਟ), 792 ਸੀ.ਯੂ. (ਕੰਟਰੋਲ ਯੂਨਿਟ) ਅਤੇ 827 ਵੀ.ਵੀ.ਪੈਟ ਮਸ਼ੀਨਾਂ ਹਨ ਜਿਨ੍ਹਾਂ ਦੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸੁਰੱਖਿਆ ਯਕੀਨੀ ਬਣਾਈ ਗਈ ਹੈ।
ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਅਸ਼ੋਕ ਗੌਤਮ, ਬਹੁਜਨ ਸਮਾਜ ਪਾਰਟੀ. ਦੇ ਮੋਹਨ ਸਿੰਘ ਭੱਟਮਾਜਰਾ, ਚੋਣ ਤਹਿਸੀਲਦਾਰ ਨਿਰਮਲਾ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।
