ਰੂਪਨਗਰ, 29 ਅਕਤੂਬਰ 2026 AJ DI Awaaj
Punjab Desk : ਜ਼ਿਲ੍ਹਾ ਰੂਪਨਗਰ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026-27 ਦਾ ਆਯੋਜਨ 3 ਨਵੰਬਰ 2026 ਨੂੰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ।
ਤਹਿਤ ਵੱਧ ਤੋਂ ਵੱਧ ਯੋਗ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਿੰਟ ਮੀਡੀਆ, ਇਲੈਕਟ੍ਰਾਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਪ੍ਰਚਾਰ ਕਰਨ ਦੀ ਅਪੀਲ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਆਸ਼ੀਸ਼ ਪਾਲ ਨੇ ਦੱਸਿਆ ਕਿ ਪ੍ਰੋਗਰਾਮ 3 ਨਵੰਬਰ 2026 (ਮੰਗਲਵਾਰ) ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 3 ਵਜੇ ਤੱਕ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਹੋਵੇਗਾ। ਇਸ ਸਾਲ ਪ੍ਰੋਗਰਾਮ ਦਾ ਵਿਸ਼ਾ ‘ਇੱਕ ਰਾਸ਼ਟਰ, ਇੱਕ ਚੋਣ’ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨਾਲ ਜੋੜਨਾ, ਉਨ੍ਹਾਂ ਨੂੰ ਸੰਸਦੀ ਪ੍ਰਕਿਰਿਆਵਾਂ ਦੀ ਜਾਣਕਾਰੀ ਦੇਣਾ ਅਤੇ ਉਨ੍ਹਾਂ ਅੰਦਰ ਦੇਸ਼ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਵਿਕਸਿਤ ਕਰਨਾ ਹੈ। ਇਸ ਮੰਚ ਰਾਹੀਂ ਨੌਜਵਾਨ ਆਪਣੇ ਵਿਚਾਰ ਪੇਸ਼ ਕਰਨ ਦੇ ਨਾਲ-ਨਾਲ ਸੰਵਾਦ, ਤਰਕ-ਵਿਤਰਕ ਅਤੇ ਲੀਡਰਸ਼ਿਪ ਦੇ ਹੁਨਰਾਂ ਦਾ ਪ੍ਰਦਰਸ਼ਨ ਵੀ ਕਰ ਸਕਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਉਮਰ 17 ਤੋਂ 25 ਸਾਲ ਹੋਣੀ ਚਾਹੀਦੀ ਹੈ। ਭਾਗੀਦਾਰਾਂ ਦੀ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪੱਧਰ ’ਤੇ ਚੁਣੇ ਗਏ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਰਜਿਸਟ੍ਰੇਸ਼ਨ ਅਤੇ ਸੰਪਰਕ ਸਬੰਧੀ ਜਾਣਕਾਰੀ
ਇੱਛੁਕ ਨੌਜਵਾਨ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਪੋਰਟਲ https://mybharat.gov.in ’ਤੇ ਜਾ ਕੇ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 8837763536 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ mybharatropar@gmail.com ’ਤੇ ਈਮੇਲ ਭੇਜੀ ਜਾ ਸਕਦੀ ਹੈ।



















