ਨਸ਼ਾ ਮੁਕਤੀ ਯਾਤਰਾ ਘੜੁੰਮੀ ਤੇ ਸੁਰੇਸ਼ ਵਾਲਾ ਵਿਖੇ ਪਹੁੰਚੀ, ਨਰਿੰਦਰ ਪਾਲ ਸਵਨਾ ਨੇ ਕਿਹਾ– ਜਨ ਸਹਿਯੋਗ ਨਾਲ ਹੀ ਬਣੇਗਾ ਨਸ਼ਾ ਮੁਕਤ ਪੰਜਾਬ।

45

ਫਾਜ਼ਿਲਕਾ 27 ਮਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਦੇ ਵੇਖੇ ਗਏ ਸੁਪਨੇ ਦੀ ਪੂਰਤੀ ਲਈ ਉਲੀਕੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਅੰਦਰ ਸਫਲਤਾਪੂਰਕ ਲਾਗੂ ਕੀਤਾ ਜਾ ਰਿਹ ਹੈੇ।ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ, ਜਨ ਭਾਗੀਦਾਰੀ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਛੁਟਕਾਰਾ ਮਿਲੇਗਾ ਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਪੰਜਾਬ ਬਣੇਗਾ।
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਖੇ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਜ਼ੋ ਕਿ ਪਿੰਡ ਘੜੁੰਮੀ ਤੇ ਸੁਰੇਸ਼ ਵਾਲਾ ਵਿਖੇ ਪਹੁੰਚੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖਿਲਾਫ ਇਕਜੁਟਤਾ ਦਾ ਸੰਦੇਸ਼ ਦਿੰਦੇ ਹੋਏ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਨਾਲ ਜ਼ੋੜਿਆ ਜਾ ਰਿਹਾ ਹੈ ਤਾਂ ਜ਼ੋ ਨਸ਼ੇ ਦਾ ਮੁਕੰਮਲ ਤੌਰ *ਤੇ ਖਾਤਮਾ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦਾਂ *ਤੇ ਬੁਲਡੋਜਰ ਚਲਾਇਆ ਜਾ ਰਿਹਾ ਹੈ।
ਪਿੰਡ ਘੜੁੰਮੀ ਵਿਖੇ ਸੰਬੋਧਨ ਕਰਦਿਆਂ ਸ੍ਰੀ ਸਵਨਾ ਨੇ ਕਿਹਾ ਕਿ ਨਸ਼ਾ ਖਿਲਾਫ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਸਫਲ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜ਼ੋ ਨਸ਼ੇ ਦੀ ਚੇਨ ਤੋੜੀ ਜਾ ਸਕੇ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵੀ ਮਾੜੀਆਂ ਕੁਰੀਤੀਆਂ ਵੱਲ ਜਾਣ ਦੀ ਬਜਾਏ ਖੇਡਾਂ ਵੱਲ ਧਿਆਨ ਦੇਵੇ ਜਿਸ ਨਾਲ ਉਹ ਆਪਣੀ ਸਿਹਤ ਠੀਕ ਰੱਖਣ ਤੇ ਆਪਣੇ ਭਵਿਖ ਨੂੰ ਉਜਵਲ ਬਣਾਉਣ।
ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸੁਰੇਸ਼ ਵਾਲਾ ਵਿਖੇ ਪਹੁੰਚੇ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਨੇ ਮਹਿਲਾਵਾਂ ਤੇ ਨੌਜਵਾਨਾਂ ਅੰਦਰ ਜ਼ੋਸ਼ ਭਰਦਿਆਂ ਕਿਹਾ ਕਿ ਆਪਣੀ ਤਾਕਤ ਨੂੰ ਸਮਝੀਏ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਲਈ ਵਢਮੁਲੀ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ *ਤੇ ਕਾਰਵਾਈ ਕਰ ਰਹੀ ਹੈ ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ ਤੇ ਨਸ਼ਾ ਛੁਡਾਓ ਕੇਂਦਰਾਂ ਵਿਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਵੀਰਪਾਲ ਕੌਰ, ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਅਲਕਾ ਜੁਨੇਜਾ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੋਜੂਦ ਸਨ।