ਫਰੀਦਕੋਟ 22 ਸਤੰਬਰ 2026 AJ DI Awaaj
Punjab Desk : ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੇ ਸਬੰਧ ਵਿੱਚ ਸੂਫੀਆਨਾ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਅਲਾਪ ਸਿਕੰਦਰ, ਸਿਕੰਦਰ ਸਲੀਮ ਨੇ ਵੱਖ ਵੱਖ ਸੂਫੀ ਕਲਾਮਾਂ ਤੋਂ ਇਲਾਵਾ ਪੰਜਾਬੀ ਲੋਕ ਗੀਤਾਂ ਰਾਹੀਂ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਅਤੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ । ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਆਏ ਹੋਏ ਮਹਿਮਾਨਾਂ, ਆਮ ਲੋਕਾਂ ਦਾ ਧੰਨਵਾਦ ਕਰਦਿਆ ਉਨ੍ਹਾਂ ਨੂੰ ਬਾਬਾ ਫਰੀਦ ਆਗਮਨ ਪੁਰਵ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੰਜਾਬ ਦੇ ਨਾਮਵਰ ਗਾਇਕ ਸਵਰਗੀ ਸਰਦੂਲ ਸਿਕੰਦਰ ਦੇ ਬੇਟੇ ਅਲਾਪ ਸਿਕੰਦਰ ਨੇ ਬਾਬਾ ਫ਼ਰੀਦ ਜੀ ਦੇ ਕਲਾਮ ਤੋਂ ਸ਼ੁਰੂਆਤ ਕੀਤੀ ਅਤੇ ਆਪਣੇ ਪਿਤਾ ਦੇ ਦੇਸ਼ ਅਤੇ ਦੁਨੀਆ ਵਿੱਚ ਮਕਬੂਲ ਹੋਏ ਗੀਤਾਂ ਨੂੰ ਉਨ੍ਹਾਂ ਦੀ ਤਰ੍ਹਾਂ ਗਾ ਕੇ ਫ਼ਰੀਦਕੋਟ ਵਾਸੀਆਂ ਨੂੰ ਝੂੰਮਣ ਲਗਾ ਦਿੱਤਾ। ਇਸ ਉਪਰੰਤ ਗਾਇਕ ਕਰਮ ਕੋਟਕਪੂਰਾ ਨੇ ਬਾਬਾ ਫ਼ਰੀਦ ਜੀ ਦੇ ਸਲੋਕ ਗਾਏ ਅਤੇ ਬਾਲ ਕਲਾਕਾਰ ਗਗਨ ਸਾਦਿਕ ਅਤੇ ਵਾਈਸ ਆਫ ਪੰਜਾਬ ਦੇ ਮੰਚ ਤੋਂ ਨਾਮਵਰ ਗਾਇਕ ਦਰਸ਼ਨਜੀਤ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ।
ਇਸ ਮੌਕੇ ਨੌਰਥ ਜੋਨ ਕਲਚਰ ਸੈਂਟਰ ਪਟਿਆਲਾ ਦੀਆਂ ਸਮੂਹ ਟੀਮਾਂ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰਸਿੱਧ ਮੰਚ ਸੰਚਾਲਕ ਸ੍ਰੀ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ। ਇਸ ਮੌਕੇ ਲੋਕਾਂ ਨੇ ਮੇਲੇ ਨੇ ਆਨੰਦ ਮਾਣਿਆ ਅਤੇ ਪੁਲਿਸ ਵੱਲੋਂ ਕੀਤੇ ਪੁਖਤਾ ਇੰਤਜਾਮਾਂ ਦੀ ਸਰਾਹਨਾ ਕੀਤੀ।
ਇਸ ਮੌਕੇ ਬੀਬੀ ਬੇਅੰਤ ਕੌਰ ਸੇਖੋਂ, ਸ੍ਰੀ ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਸੰਦੀਪ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਨਗਰ ਕੌਂਸਲ ਪ੍ਰਧਾਨ ਸ.ਬਲਜਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਕੇਸ਼ਵ ਗੋਇਲ,ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ,ਲਵਪ੍ਰੀਤ ਕੌਰ, ਡੀ.ਆਰ.ਓ, ਤਹਿਸੀਲਦਾਰ ਸ.ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਹਰਸ਼ਵੀਰ ਗੋਇਲ, ਡੀ.ਪੀ.ਆਰ.ਓ ਸ.ਅਮਰੀਕ ਸਿੰਘ,ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਸਿੰਘ ਮੌਂਗਾ, ਸ੍ਰੀ ਸੁਖਵੰਤ ਸਿੰਘ ਪੱਕਾ ਜਨਰਲ ਸਕੱਤਰ ਯੂਥ ਵਿੰਗ, ਪ੍ਰੋ.ਗੁਰਸੇਵਕਸਿੰਘ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ , ਜੁਡੀਸ਼ਰੀ ਅਫਸਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।



















