ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸ਼ਹਿਰੇ ਦੇ ਤਿਉਹਾਰ

21

ਸ੍ਰੀ ਅਨੰਦਪੁਰ ਸਾਹਿਬ 01 ਅਕਤੂਬਰ 2025 AJ DI Awaaj

Punjab Desk : ਰਮਾਇਣ ਵਰਗੇ ਧਾਰਮਿਕ ਅਤੇ ਪਵਿੱਤਰ ਗ੍ਰੰਥ ਸਾਡੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਸਿੱਖਿਆਵਾਂ ਦੇ ਕੇ ਸਾਨੂੰ ਜੀਵਨ ਦਾ ਸਹੀ ਮਾਰਗ ਦਰਸ਼ਨ ਕਰਦੇ ਹਨ, ਦੁਸ਼ਹਿਰੇ ਦਾ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਗ੍ਰੰਥਾਂ ਤੋਂ ਸਿੱਖਿਆ ਪ੍ਰਾਪਤ ਕਰਕੇ ਜੀਵਨ ਨੂੰ ਸਫਲ ਬਣਾਇਆ ਜਾ ਸਕਦਾ ਹੈ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਸਮੂਹ ਸੰਗਤ ਨੂੰ ਦੁਸ਼ਹਿਰੇ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਭਰ ਵਿੱਚ ਪਵਿੱਤਰ ਨਵਰਾਤਰਿਆਂ ਦੌਰਾਨ ਹਰ ਸ਼ਹਿਰ ਕਸਬੇ ਵਿੱਚ ਰਮਾਇਣ ਦੀ ਪ੍ਰਸਤੂਤੀ ਕੀਤੀ ਜਾਂਦੀ ਹੈ। ਸਾਡੇ ਕਲਾਕਾਰ ਪੂਰੇ ਧਾਰਮਿਕ ਰੰਗ ਨਾਲ ਮਰਿਆਦਾ ਵਿਚ ਰਾਮਲੀਲਾ ਦਾ ਆਯੋਜਨ ਕਰਦੇ ਹਨ ਅਤੇ ਦਸ਼ਮੀ ਵਾਲੇ ਦਿਨ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾਦਾ ਹੈ। ਜਿੱਥੋ ਸਾਡੇ ਆਉਣ ਵਾਲੇ ਸਮਾਜ ਅਤੇ ਨਵੀ ਪੀੜ੍ਹੀ ਨੂੰ ਸੇਧ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਇਹ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਦੇ ਹਾਂ, ਇਹੋ ਸਾਡੀ ਧਾਰਮਿਕ ਇਕਜੁੱਟਤਾ ਹੀ ਸਾਡੇ ਸਮਾਜ ਦੀ ਸੁੰਦਰਤਾ ਹੈ। ਉਨ੍ਹਾਂ ਨੇ ਸਮੂਹ ਸੰਗਤ ਨੂੰ ਦੁਸ਼ਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।