ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਲਗਾਤਾਰ ਕਾਰਜਸ਼ੀਲ

7

ਸ੍ਰੀ ਮੁਕਤਸਰ ਸਾਹਿਬ, 19 ਜੁਲਾਈ 2025 AJ Di Awaaj

Punjab Desk :  ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਮਾਨਸੂਨ ਸੀਜਨ 2025 ਦੇ ਮੱਦੇਨਜ਼ਰ ਫਲੱਡ/ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਲੱਡ ਕੰਟਰੋਲ ਰੂਮ ਕਾਰਜਸ਼ੀਲ ਹਨ।

ਸ੍ਰੀ ਮੁਕਤਸਰ ਸਾਹਿਬ ਵਿਖੇ ਜਿੱਥੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਉੱਥੇ ਹੀ ਮਲੋਟ ਅਤੇ ਗਿੱਦੜਬਹਾ ਵਿਖੇ ਸਬ ਡਿਵੀਜ਼ਨ ਪੱਧਰ ਦੇ ਫਲੱਡ ਕੰਟਰੋਲ ਰੂਮ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 01633-260341 ਹੈ। ਇਸ ਤੋਂ ਬਿਨਾਂ ਮਲੋਟ ਵਿਖੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01637-261072 ਅਤੇ ਗਿੱਦੜਬਾਹਾ ਵਿਖੇ ਸਥਾਪਿਤ ਫਲੱਡ ਕੰਟਰੋਲ ਰੂਮ ਦਾ ਨੰਬਰ 01637-231931  ਹੈ ।

ਜ਼ਿਲ੍ਹਾ ਵਾਸੀ ਹੜ੍ਹਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਕੋਈ ਸੂਚਨਾ ਦੇਣ ਲਈ ਇਸ ਕੰਟਰੋਲ ਰੂਮ ਤੇ ਕਾਲ ਕਰ ਸਕਦੇ ਹਨ। ਇਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਜ਼ਿਲ੍ਹੇ ਅਧੀਨ ਪੈਂਦੀਆਂ ਡਰੇਨਾਂ ਦੇ ਓਵਰਫਲੋਅ ਹੋਣ ਦਾ ਖਤਰਾ ਬਣ ਜਾਂਦਾ ਹੈ ਤਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ, ਮਲੋਟ ਤੋਂ ਅਬੋਹਰ ਰੋਡ, ਮਲੋਟ ਤੋਂ ਬਠਿੰਡਾ ਰੋਡ ਅਤੇ ਮਲੋਟ ਤੋਂ ਡੱਬਵਾਲੀ ਰੋਡ ਉੱਪਰ ਪੈਂਦੀਆਂ ਡਰੇਨਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਡਰੇਨਜ਼-ਕਮ-ਮਾਇਨਿੰਗ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਗਿਤੇਸ਼ ਉਪਵੇਜਾ, ਮੋਬਾਈਲ ਨੰਬਰ 81468-87777 ਨਾਲ ਸੰਪਰਕ ਕੀਤਾ ਜਾ ਸਕਦਾ ਹੈ।