ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 55,000 ਸਰਕਾਰੀ ਨੌਕਰੀਆਂ ਦਿੱਤੀਆਂ

38

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 14 ਅਗਸਤ 2025 Aj Di Awaaj

Punjab Desk : ਵਿਧਾਇਕ ਐਡਵੈਕਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ।

ਅੱਜ ਉਨਾਂ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ੀ ਦਿੱਤੀ ਹੈ, ਉਸਦੇ ਨਾਲ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦੂਰ ਕੀਤੀ ਜਾ ਰਹੀਆਂ ਹਨ। ਉਨਾਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਉਨਾਂ ਦੀ ਪ੍ਰਮੁੱਖਤਾ ਹੈ ਅਤੇ ਪਾਰਦਰਸ਼ੀ ਢੰਗ ਨਾਲ ਹਲਕੇ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ।

ਉਨਾਂ ਨੇ ਲੋਕਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬੀਤੇ ਦਿਨੀਂ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਅਤੇ ਸਰਕਾਰ ਵਲੋਂ ਲਗਾਤਾਰ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣ ਲਈ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਉਤੇ ਵੀ ਛੇਤੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਲੋਕਾਂ ਦੀ ਭਲਾਈ ਲਈ ਪਾਰਦਰਸ਼ੀ ਤੇ ਕਾਰਜਕੁਸ਼ਲ ਪ੍ਰਸ਼ਾਸਨਿਕ ਢਾਂਚਾ ਯਕੀਨੀ ਬਣਾਇਆ ਜਾ ਸਕੇ।