ਨਸ਼ਾ ਮੁਕਤੀ ਤੋਂ ਬਾਅਦ ਨੌਜਵਾਨਾਂ ਦੇ ਮੁੜ ਵਸੇਬੇ ਤੇ ਰੁਜ਼ਗਾਰ ਲਈ ਸਰਕਾਰ ਵਚਨਬੱਧ

2

ਬਟਾਲਾ, 31 ਅਕਤੂਬਰ 2026 AJ DI Awaaj

Punjab Desk :   ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੀ.ਡੀ.ਸੀਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਮੀਟਿੰਗਾਂ ਕਰਕੇ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਜਿਸ ਦੇ ਚੱਲਦਿਆਂ ਬਟਾਲਾ ਵਿਖੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਵਾਰਡ ਨੰਬਰ 50 ਵਿਚ ਮੀਟਿੰਗ ਕੀਤੀ ਗਈ ਅਤੇ ਨਸ਼ਿਆ ਦੇ ਕੋਹੜ ਨੂੰ ਖ਼ਤਮ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਰਦੀਪ ਕੁਮਾਰ ਸੀਨੀਅਰ ਆਪ ਆਗੂ, ਬਿਕਰਮਜੀਤ ਸਿੰਘ ਬਿੱਕਾ ਸੈਨ ਸਮਾਜ ਦੇ ਚੇਅਰਮੈਨ ਜਸਪਾਲ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੁਆਰਡੀਨੇਟਰ ਸੰਧੂ ਭੱਟੀ ਅਤੇ ਵਾਰਡ ਵਾਸੀ ਮੌਜੂਦ ਸਨ।

ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਉਸਦੇ ਨਾਲ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਨਿਕਲ ਰਹੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਦਿਸ਼ਾ ਵਿੱਚ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਨਸ਼ਾ ਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਮੁੜ ਜੀਵਨ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ, ਇਲਾਜ, ਮੁੜ ਵਸੇਬੇ ਅਤੇ ਰੋਜ਼ਗਾਰ ਨਾਲ ਜੋੜਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਨਸ਼ਾ ਮੁਕਤੀ ਦੀ ਪ੍ਰਕਿਰਿਆ ਵਿੱਚੋਂ ਗੁਜ਼ਰ ਰਹੇ ਨੌਜਵਾਨ ਆਤਮ-ਵਿਸ਼ਵਾਸ ਨਾਲ ਆਪਣਾ ਭਵਿੱਖ ਸੰਵਾਰ ਸਕਣ ਅਤੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣ ਕੇ ਅੱਗੇ ਵਧਣ। ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕੱਠੇ ਹੋ ਕੇ ਲੜਨ ਲਈ ਸਹਿਯੋਗ ਦੀ ਅਪੀਲ ਕੀਤੀ।