ਸਿਹਤ ਵਿਭਾਗ ਵੱਲੋਂ ਟੀਕਾਕਰਨ ਮੁਹਿੰਮ ਦੀ ਕੀਤੀ ਸੁਰੂਆਤ

7

 

25 ਫਰਵਰੀ 2025  Aj Di Awaaj

ਕੀਰਤਪੁਰ ਸਾਹਿਬ 25 ਫਰਵਰੀ 2025

ਡਾ.ਤਰਸੇਮ ਸਿੰਘ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਦਲਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿੱਚ ਬਲਾਕ ਕੀਰਤਪੁਰ ਸਾਹਿਬ ਵਿੱਚ ਅੱਜ ਸਪੈਸ਼ਲ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

      ਇਸ ਮੌਕੇ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਬੀ.ਬੀ.ਈ.ਨੇ ਕਿਹਾ ਕਿ ਬਲਾਕ ਕੀਰਤਪੁਰ ਸਾਹਿਬ ਅਧੀਨ ਪਿੰਡਾਂ ਵਿੱਚ 11 ਮਾਰੂ ਬਿਮਾਰੀਆਂ ਤੋਂ ਬਚਾਓ ਲਈ ਖਸਰਾ,ਰੁਬੈਲਾ ਬਿਮਾਰੀ ਦੇ ਪੂਰਨ ਖਾਤਮੇ ਲਈ ਦੂਰ ਦੂਰਾਡੇ ਇਲਾਕੇ ਭੱਠਿਆਂ ਅਤੇ ਝੁੱਗੀਆਂ ਝੋਪੜੀਆਂ ਵਿੱਚ 24 ਫਰਵਰੀ ਤੋਂ 31 ਮਾਰਚ ਤੱਕ ਟੀਕਾਕਰਨ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਸਪੈਸ਼ਲ ਟੀਕਾਕਰਨ ਦੌਰਾਨ ਗਰਭਵਤੀ ਔਰਤਾਂ ਅਤੇ ਟੀਕਾਕਰਨ ਤੋਂ ਵਾਂਝੇ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ। ਜਿਨਾਂ ਨੂੰ ਸਪੈਸ਼ਲ ਟੀਕਾਕਰਨ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।

      ਇਸ ਮੁਹਿੰਮ ਦੌਰਾਨ ਜੋ ਬੱਚੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ ਜਾਂ ਬੱਚਿਆਂ ਦਾ ਟੀਕਾਕਰਨ ਅਧੂਰਾ ਰਹਿ ਗਿਆ ਹੈ ਉਹਨਾਂ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਟੀਕਾਕਰਨ ਸੂਚੀ ਵਿੱਚ ਸ਼ਾਮਿਲ ਸਾਰੀਆਂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦਾ ਟੀਕਾਕਰਣ ਟੀਮ ਵੱਲੋਂ ਕੀਤਾ ਜਾਵੇਗਾ। ਸਕੂਲੀ ਵਿਦਿਆਰਥੀਆਂ ਦਾ 100 ਫੀਸਦੀ ਟੀਕਾਕਰਨ ਕਰਨ ਲਈ ਸਿੱਖਿਆ ਵਿਭਾਗ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਸਿਹਤ ਟੀਮਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ  ਭੱਠਿਆਂ, ਫੈਕਟਰੀਆਂ, ਆਊਟ ਰੀਚ ਕੈਂਪ ਲਗਾ ਕੇ ਮੁਫਤ ਟੀਕਾਕਰਨ ਕੀਤਾ ਜਾਵੇਗਾ।