11November 2025 Aj Di Awaaj
National Desk ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਉਨ੍ਹਾਂ ਖਿਲਾਫ ਦਰਜ 60 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਨੂੰ ਰੱਦ ਕਰਨ ਲਈ ਬਾਂਬੇ ਹਾਈ ਕੋਰਟ ਦਾ ਸਹਾਰਾ ਲਿਆ ਹੈ।
ਉਨ੍ਹਾਂ ਨੇ ਐੱਫਆਈਆਰ ਰੱਦ ਕਰਨ ਦੀ ਮੰਗ ਕਰਨ ਦੇ ਨਾਲ-ਨਾਲ ਅਦਾਲਤ ਕੋਲ ਅਪੀਲ ਕੀਤੀ ਹੈ ਕਿ ਮਾਮਲੇ ਵਿੱਚ ਪੁਲਿਸ ਨੂੰ ਚਾਰਜਸ਼ੀਟ ਦਾਖ਼ਲ ਕਰਨ ਤੋਂ ਰੋਕਿਆ ਜਾਵੇ ਅਤੇ ਉਨ੍ਹਾਂ ਦੀਆਂ ਪਟੀਸ਼ਨਾਂ ਦੀ ਸੁਣਵਾਈ ਹੋਣ ਤੱਕ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਜਾਵੇ।














