ਸਵੇਰੇ 2 ਸਤੰਬਰ ਨੂੰ ਸਵੇਰੇ 6.30 ਵਜੇ ਸ੍ਰੀ ਗੁਰੂ ਰਵੀਦਾਸ ਚੌਕ ਗੁਰਦਾਸਪੁਰ ਤੋਂ ਮੈਰਾਥਨ ਸ਼ੁਰੂ

2

ਗੁਰਦਾਸਪੁਰ, 1 ਸਤੰਬਰ 2026 AJ DI Awaaj

Punjab Desk :   ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਕਰਵਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਸਵੇਰੇ 2 ਸਤੰਬਰ ਨੂੰ 650ਵੇਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਓਪਨ ਮੈਰਾਥਨ ਜਿਲ੍ਹਾ ਪੱਧਰ ‘ਤੇ ਗੁਰਦਾਸਪੁਰ ਵਿਖੇ ਕਰਵਾਈ ਜਾ ਰਹੀਂ । ਮੈਰਾਥਨ ਓਪਨ ਕੈਟਾਗਰੀ ਵਿੱਚ ਕੀਤੀ ਜਾਵੇਗੀ।

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 2 ਸਤੰਬਰ ਨੂੰ ਸਵੇਰੇ 6.30 ਵਜੇ ਮੈਰਾਥਨ ਸ੍ਰੀ ਗੁਰੂ ਰਵੀਦਾਸ ਚੌਕ ਤੋਂ ਸ਼ੁਰੂ ਹੋਵੇਗੀ, ਜੋ ਡਿਪਟੀ ਡਾਇਰੈਕਟਰ ਬਾਗਬਾਨੀ ਦਫਤਰ , ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜਨਲ ਕੈਂਪਸ, ਉਸਤੋਂ ਬਾਅਦ ਸ੍ਰੀ ਨੰਗਲੀ ਸਕੂਲ, ਰੇਲਵੇ ਸਟੇਸ਼ਨ ਚੌਕ, ਬੀ.ਐਸ.ਐਫ ਚੌਕ ਵਏ.ਡੀ.ਸੀ.(ਡੀ) ਦਫਤਰ , ਪੰਚਾਇਤ ਭਵਨ , ਲਿਟਲ ਤੋੱ ਹੁੰਦੀ ਹੋਈ ਸ੍ਰੀ ਗੁਰੂ ਰਵੀਦਾਸ ਚੌਕ ਵਿਖੇ ਸਮਾਪਤ ਹੋਵੇਗੀ।

ਉਨ੍ਹਾਂ ਮੈਰਾਥਨ ਵਿੱਚ ਜ਼ਿਲ੍ਹਾ ਵਾਸੀਆਂ ਸਮੇਤ ਸਮੂਹ ਵਿਭਾਗਾ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਵੀ ਮੌਜੂਦ ਸਨ।