ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

7

ਫਰੀਦਕੋਟ, 30 ਜੁਲਾਈ 2025 AJ DI Awaaj

Punjab Desk: ਫਰੀਦਕੋਟ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਕਮੇਟੀ ਅਤੇ ਸੇਫ ਸਕੂਲ ਵਾਹਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਦੀ ਅਗਵਾਈ ਹੇਠ ਅਸ਼ੋਕਾ ਚੌਕ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਟ੍ਰੈਫਿਕ ਇੰਸਪੈਕਟਰ, ਆਰ.ਟੀ.ਏ. ਵਿਭਾਗ, ਐਜੂਕੇਸ਼ਨ ਵਿਭਾਗ, ਸਿਹਤ ਵਿਭਾਗ ਨੇ ਭਾਗ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਅਤੇ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਵਿਸਥਾਰ ਜਾਣਕਾਰੀ ਹਾਸਲ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਲਾਜ਼ਮੀ ਬਣਾਇਆ ਜਾਵੇ, ਤਾਂਕਿ ਬੱਚਿਆਂ ਦੀ ਜ਼ਿੰਦਗੀ ਨਾਲ ਕੋਈ ਖਿਲਵਾੜ ਨਾ ਹੋਵੇ। ਇਸ ਮੌਕੇ ਉਨ੍ਹਾਂ ਸੜਕਾਂ ਤੇ ਸਾਈਨ ਬੋਰਡਾਂ, ਲਾਈਟਾਂ, ਬਲੈਕ ਸਪੋਟਾਂ, ਅਵਾਰਾ ਪਸ਼ੂਆਂ, ਈ-ਡਾਰ, ਆਈ-ਡਾਰ, ਕੈਸ਼ਲੈਂਸ ਟਰੀਟਮੈਂਟ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਐਸ.ਡੀ.ਐਮ ਜੈਤੋ ਸ੍ਰੀ ਸੂਰਜ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਈ.ਓ ਫਰੀਦਕੋਟ ਸ੍ਰੀ ਅੰਮ੍ਰਿਤ ਲਾਲ,  ਡਾ. ਸੁਰਜੀਤ ਸਿੰਘ ਬੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।