ਸਾਵਣ ਅਸ਼ਟਮੀ ਦੇ ਮੇਲੇ ਦੀਆ ਤਿਆਰੀਆਂ ਸਬੰਧੀ ਮੀਟਿੰਗ 17 ਜੁਲਾਈ ਨੂੰ ਹੋਵੇਗੀ

64

ਸ੍ਰੀ ਅਨੰਦਪੁਰ ਸਾਹਿਬ 16 ਜੁਲਾਈ 2025 AJ DI Awaaj

Punjab Desk : ਸਾਵਣ ਅਸ਼ਟਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਚ ਇਕ ਵਿਸ਼ੇਸ ਮੀਟਿੰਗ 17 ਜੁਲਾਈ ਨੂੰ 11 ਵਜੇ ਉਪ ਮੰਡਲ ਦਫਤਰ ਦੇ ਮੀਟਿੰਗ ਹਾਲ ਵਿਚ ਹੋਵੇਗੀ। ਜਿਸ ਵਿਚ ਮੇਲੇ ਦੀਆ ਤਿਆਰੀਆ ਬਾਰੇ ਅਧਿਕਾਰੀਆਂ ਦੀਆ ਡਿਊਟੀਆ ਲਗਾਈਆ ਜਾਣਗੀਆ।

      ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਮੇਲਾ ਸਾਵਣ ਅਸ਼ਟਮੀ ਸ੍ਰੀ ਨੈਣਾ ਦੇਵੀ ਜੀ 25 ਜੁਲਾਈ ਤੋ 03 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਜ਼ਿਆਦਾਤਰ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਰਾਹੀ ਸ੍ਰੀ ਨੈਣਾ ਦੇਵੀ ਜੀ ਦੇ ਦਰਸ਼ਨਾ ਲਈ ਜਾਂਦੇ ਹਨ ਤੇ ਵਾਪਸੀ ਤੇ ਵੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸਹਿਬਾਨ ਦੇ ਦਰਸ਼ਨ ਕਰਦੇ ਹਨ। ਇਸ ਲਈ ਮੇਲੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਵੱਖ ਵੱਖ ਵਿਭਾਗਾ ਵਲੋ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਇੱਕ ਜਰੂਰੀ ਮੀਟਿੰਗ 17 ਜੁਲਾਈ ਨੂੰ ਉਪ ਮੰਡਲ ਦਫਤਰ ਦੇ ਮੀਟਿੰਗ ਹਾਲ ਵਿਚ ਸਵੇਰੇ 11 ਵਜੇ ਰੱਖੀ ਗਈ ਹੈ। ਸ਼ਰਧਾਲੂਆ ਅਤੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ ਜਾਣਗੀਆ।