18November 2025 Aj Di Awaaj
Punjab Desk ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਭਾਗੀਕੇ ਵਿੱਚ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਂਡ ਦਾ ਉਦਘਾਟਨ ਕੀਤਾ।
ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਖੇਡਾਂ ਮਨੁੱਖ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ ਅਤੇ ਮਾਨਸਿਕ ਸੰਤੁਸ਼ਟੀ ਦਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਪਿੰਡ ਭਾਗੀਕੇ ਵਿੱਚ ਬਣ ਰਿਹਾ ਇਹ ਖੇਡ ਗਰਾਊਂਡ ਪਿੰਡ ਦੇ ਖਿਡਾਰੀਆਂ ਅਤੇ ਕਲੱਬ ਦੀਆਂ ਲੋੜਾਂ ਮੁਤਾਬਕ ਤਿਆਰ ਕੀਤਾ ਜਾਵੇਗਾ ਅਤੇ ਕਿਸੇ ਵੀ ਅਫਸਰ ਵੱਲੋਂ ਕੋਈ ਮਨਮਾਨੀ ਨਹੀਂ ਹੋਣ ਦਿੱਤੀ ਜਾਵੇਗੀ।
ਇਸ ਮੌਕੇ ਮੈਂਬਰ ਪੰਚਾਇਤ ਨਰਾਇਣ ਸਿੰਘ, ਸਰਪੰਚ ਬਾਦਲ ਸਿੰਘ ਸਮੇਤ ਪਿੰਡ ਦੇ ਕਈ ਪਤਵੰਤ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।














