ਚੰਡੀਗੜ੍ਹ 02 Aug 2025 AJ DI Awaaj
Chandigarh Desk – ਭਾਜਪਾ ‘ਚ ਸ਼ਾਮਲ ਹੋਣ ਦੇ ਤੁਰੰਤ ਅਗਲੇ ਦਿਨ ਹੀ ਪੰਜਾਬ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੇ ਘਰ ‘ਤੇ ਦਸਤਕ ਦਿੱਤੀ। ਵਿਜੀਲੈਂਸ ਅਧਿਕਾਰੀ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੇ ਨਿਵਾਸ ‘ਚ ਮੌਜੂਦ ਹਨ ਅਤੇ ਜਾਂਚ ਜਾਰੀ ਹੈ।
ਗਿੱਲ ਨੇ ਕੱਲ੍ਹ ਹੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਉਹ ਪਹਿਲਾਂ ਅਕਾਲੀ ਦਲ ਦੀ ਟਿਕਟ ‘ਤੇ ਖਰੜ ਹਲਕੇ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ।
ਪਿਛਲੇ ਦਿਨੀਂ ਰਣਜੀਤ ਗਿੱਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਭੇਜ ਕੇ ਪਾਰਟੀ ਨੀਤੀਆਂ ‘ਤੇ ਕਈ ਗੰਭੀਰ ਸਵਾਲ ਵੀ ਖੜੇ ਕੀਤੇ ਸਨ।
ਹੁਣ ਵਿਜੀਲੈਂਸ ਦੀ ਕਾਰਵਾਈ ਦੇ ਨਾਲ ਸਿਆਸੀ ਗਤੀਵਿਧੀਆਂ ਤੇ ਗਰਮਾਜ਼ ਹੋ ਗਈ ਹੈ। ਹਾਲਾਂਕਿ ਅਜੇ ਤੱਕ ਵਿਜੀਲੈਂਸ ਵੱਲੋਂ ਇਸ ਦੌਰੇ ਦੀ ਅਧਿਕਾਰਿਕ ਵਜ੍ਹਾ ਸਾਂਝੀ ਨਹੀਂ ਕੀਤੀ ਗਈ।
