ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ

2

ਬਟਾਲਾ, 14 ਸਤੰਬਰ 2026 AJ DI Awaaj

Punjab Desk :    ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਹੈ ਅਤੇ ਵਾਰਡਾਂ ਵਿੱਚ ਕੀਤੇ ਕੰਮ ਨਜ਼ਰ ਆ ਰਹੇ ਹਨ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਿਤ ਸੋਢੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਮੰਗਾਂ ਤਹਿਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 26 ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਮਹਿਜ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਟਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਬਟਾਲਾ ਸ਼ਹਿਰ ਵਿੱਚ ‘ਸਕੂਲ ਆਫ ਐੱਮੀਨੈੱਸ’ ਬਣਾਇਆ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।