ਅੱਜ ਦੁਪਹਿਰ 12 ਵਜੇ ਪੰਜਾਬ ਕੈਬਿਨੇਟ ਦੀ ਮੀਟਿੰਗ ਹੋਣ ਜਾ ਰਹੀ ਹੈ।

11

27 ਫਰਵਰੀ 2025 Aj Di Awaaj

ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ, 27 ਤਰੀਖ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਸੂਤਰਾਂ ਮੁਤਾਬਕ, ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਜਨਮ ਅਤੇ ਮੌਤ ਰਜਿਸਟਰੇਸ਼ਨ ਨਿਯਮ 2004 ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਨਾਲ ਹੀ, ਪੰਜਾਬ ਸਟੇਟ ਕਮਿਸ਼ਨ ਫਾਰ ਐਨਆਰਆਈ ਦੀ ਸਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਮਿਲ ਸਕਦੀ ਹੈ।