6November 2025 Aj Di Awaaj
Punjab Desk ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਜੰਗੀ ਪੱਧਰ ’ਤੇ ਕਾਰਵਾਈ ਕਰ ਰਹੀ ਹੈ। ਇਸ ਕਾਰਵਾਈ ਦੌਰਾਨ ਵੀਰਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਘਰ ਨੂੰ ਢਾਹਿਆ ਗਿਆ। ਇਹ ਮਕਾਨ ਨਗਰ ਕੌਂਸਲ ਖੰਨਾ ਤੋਂ ਬਿਨਾਂ ਮਨਜ਼ੂਰੀ ਲਈ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਗਿਆ ਸੀ।
ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਵਿੱਕੀ ਪੁੱਤਰ ਬਿੱਟੂ ਵੱਲੋਂ ਮਿਊਨਸਿਪਲ ਐਕਟ ਦੀ ਉਲੰਘਣਾ ਕਰਕੇ ਮਕਾਨ ਦੀ ਗੈਰ-ਕਾਨੂੰਨੀ ਉਸਾਰੀ ਕੀਤੀ ਗਈ ਸੀ ਅਤੇ ਇਸ ਮਕਾਨ ਦਾ ਕੋਈ ਨਕਸ਼ਾ ਨਗਰ ਕੌਂਸਲ ਖੰਨਾ ਤੋਂ ਪਾਸ ਨਹੀਂ ਕਰਵਾਇਆ ਗਿਆ ਸੀ। ਮਿਊਨਸਿਪਲ ਐਕਟ ਦੇ ਤਹਿਤ ਇਸ ਗੈਰ-ਕਾਨੂੰਨੀ ਮਕਾਨ ਨੂੰ ਢਾਹਣ ਲਈ 4 ਨੋਟਿਸ ਵੀ ਭੇਜੇ ਗਏ ਸਨ। ਇਸ ਲਈ, ਅੱਜ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਮਕਾਨ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।














