ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਨੰਗਲ ਵਿਚ ਸਰਕਾਰੀ ਸੀਨੀ.ਸੈਕੰ.ਸਕੂਲ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ-ਤਹਿਸੀਲਦਾਰ

47

ਵੱਖ ਵੱਖ ਵਿਭਾਗਾ ਦੇ ਅਧਿਕਾਰੀਆ ਦੀਆਂ ਲਗਾਈਆ ਡਿਊਟੀਆਂ ਦੀ ਕੀਤੀ ਸਮੀਖਿਆ

ਨੰਗਲ 17 ਜਨਵਰੀ 2025: Aj Di Awaaj

ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਇਕ ਰਵਿਊ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿਖੇ ਮਨਾਇਆ ਗਿਆ।

ਇਹ ਜਾਣਕਾਰੀ ਸੰਦੀਪ ਕੁਮਾਰ ਤਹਿਸੀਲਦਾਰ ਨੰਗਲ ਨੇ ਅੱਜ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਰੱਖੀ ਰਵਿਊ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ 26 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰਬੰਧਾ ਲਈ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।

ਉਹਨਾਂ ਹੋਰ ਦੱਸਿਆ ਕਿ ਇਸ ਵਾਰ ਇਸ ਪ੍ਰੋਗਰਾਮ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਵਿਸੇਸ਼ ਗਤੀਵਿਧੀਆ ਲਈ ਵੱਖ ਵੱਖ ਸਕੂਲਾ ਦੀਆ ਟੀਮਾ ਦੇ ਵਿਦਿਆਰਥੀ ਆਪਣੇ ਸਕੂਲ ਇੰਚਾਰਜਾ ਨਾਲ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਰਿਹਸਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਅਧਿਕਾਰੀ/ਕਰਮਚਾਰੀ ਜਿੰਮੇਵਾਰੀ ਨਾਲ ਕੰਮ ਕਰਨ, ਇਸ ਵਿੱਚ ਕਿਸੇ ਵੀ ਤਰਾਂ ਦੀ ਲਾਪਰਵਾਹੀ ਅਤੇ ਸਮਾਰੋਹ ਦੌਰਾਨ ਡਿਊਟੀ ਤੋ ਗੈਰ ਹਾਜ਼ਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

ਇਸ ਮੋਕੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ, ਪ੍ਰਿੰਸੀਪਲ ਪਰਮਿੰਦਰ ਕੌਰ ਦੁਆ, ਸੁਧੀਰ ਸ਼ਰਮਾ ਸੁਪਰਡੈਂਟ, ਮੁਕੇਸ਼ ਕੁਮਾਰ, ਮੋਨਿਕਾ, ਸੁਗਨ ਚੰਦ, ਕੁਲਵਿੰਦਰ ਸਿੰਘ, ਮੁਕੇਸ਼ ਸ਼ਰਮਾ, ਬਲਵੀਰ ਸਿੰਘ ਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।