September 10,2026 Aj Di Awaaj
Chandigarh Desk: ਗੁਰੂ ਸਾਹਿਬਾਨ ਨੇ ਸਮੁੱਚੀ ਮਨੁੱਖਤਾ ਨੂੰ ਹਮੇਸ਼ਾ ਸਰਬੱਤ ਦੇ ਭਲੇ, ਪਿਆਰ, ਭਾਈਚਾਰੇ ਅਤੇ ਮਾਨਵਤਾ ਦੀ ਸੇਵਾ ਦਾ ਮਹਾਨ ਸੰਦੇਸ਼ ਦਿੱਤਾ ਹੈ। ਇਹ ਪਵਿੱਤਰ ਫ਼ਲਸਫ਼ਾ ਅੱਜ ਵੀ ਸਮਾਜ ਨੂੰ ਆਪਸੀ ਸਾਂਝ, ਸੇਵਾ ਅਤੇ ਸ਼ਾਂਤੀ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕਰਦਾ ਹੈ।
ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਅਤੇ ਮਨੁੱਖਤਾ ਦੀ ਭਲਾਈ ਲਈ ਇਸ ਮਹਾਨ ਵਿਚਾਰਧਾਰਾ ਨੂੰ ਅੱਗੇ ਵਧਾਉਣਾ ਸਾਡੀ ਤਰਜੀਹ ਹੋਣੀ ਚਾਹੀਦੀ ਹੈ।
ਹਰ ਘਰ ਵਿੱਚ ਸੁੱਖ-ਸ਼ਾਂਤੀ ਦੀ ਅਰਦਾਸ
ਗੁਰੂ ਸਾਹਿਬਾਨ ਦੀ ਮਿਹਰ ਸਦਾ ਸਮੁੱਚੇ ਪੰਜਾਬ ਅਤੇ ਲੋਕਾਂ ’ਤੇ ਬਣੀ ਰਹੇ। ਹਰ ਘਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਪਿਆਰ ਕਾਇਮ ਰਹੇ ਅਤੇ ਲੋਕ ਹਮੇਸ਼ਾ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦੇ ਰਾਹ ’ਤੇ ਚੱਲਦੇ ਰਹਿਣ—ਇਹੀ ਅਰਦਾਸ ਹੈ।


















