ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਵਿੱਚ ਸ਼ਾਮਿਲ ਕਰਨ ਦਾ ਅਹਿਮ ਮੁੱਦਾ

1

ਚੰਡੀਗੜ੍ਹ/ਫਾਜ਼ਿਲਕਾ, 27 ਅਕਤੂਬਰ 2026 AJ DI Awaaj

Chandigarh Desk :  ਪੰਜਾਬ ਵਿਧਾਨ ਸਭਾ ਦੇ ਚਲ ਰਹੇ ਇਜਲਾਸ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਨਾਇਕ ਸਮਾਜ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਬੁਲੰਦ ਕਰਦਿਆਂ ਮੰਗ ਕੀਤੀ ਕਿ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇ, ਤਾਂ ਜੋ ਇਸ ਵਰਗ ਦੇ ਲੋਕਾਂ ਨੂੰ ਬਣਦੇ ਸੰਵਿਧਾਨਕ ਹੱਕ ਅਤੇ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।

ਵਿਧਾਇਕ ਸਵਨਾ ਨੇ ਕਿਹਾ ਕਿ ਨਾਇਕ ਸਮਾਜ ਪੰਜਾਬ ਵਿੱਚ ਸਮਾਜਿਕ ਅਤੇ ਆਰਥਿਕ ਤੌਰ ‘ਤੇ ਪੱਛੜਿਆ ਹੋਇਆ ਹੈ ਅਤੇ ਇਸ ਸਮਾਜ ਦੇ ਨੌਜਵਾਨਾਂ ਨੂੰ ਸਿੱਖਿਆ ਤੇ ਰੁਜ਼ਗਾਰ ਵਿੱਚ ਬਰਾਬਰ ਦੇ ਮੌਕੇ ਦੇਣ ਲਈ ਅਨੁਸੂਚਿਤ ਜਾਤੀ ਦਾ ਦਰਜਾ ਦੇਣਾ ਬਹੁਤ ਜ਼ਰੂਰੀ ਹੈ।

ਇਸ ਮੁੱਦੇ ‘ਤੇ ਸਰਕਾਰ ਦਾ ਪੱਖ ਰੱਖਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਦੇ ਸਮਾਨ ਦਰਜਾ ਦੇਣ ਦੀ ਪ੍ਰਕਿਰਿਆ ਕਾਰਵਾਈ ਅਧੀਨ ਹੈ ਅਤੇ ਭਰੋਸਾ ਜਤਾਇਆ ਕਿ ਜਲਦ ਹੀ ਇਹ ਕਾਰਵਾਈ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਇਸ ਯਤਨ ‘ਤੇ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਜਲਦ ਹੀ ਇਸ ਦਿਸ਼ਾ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।