4November 2025 Aj Di Awaaj
Punjab Desk ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਜੁਝਾਰ ਸਿੰਘ ਦਾ ਸਨਮਾਨ ਕੀਤਾ, ਜੋ ਆਬੂ ਧਾਬੀ ਵਿੱਚ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸ਼ਿਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਦੁਨੀਆ ਦੇ ਪਹਿਲੇ ਸਿੱਖ ਖਿਡਾਰੀ ਬਣੇ ਹਨ। ਜੁਝਾਰ ਸਿੰਘ ਨੇ ਰੂਸ ਦੇ ਹੈਵੀਵੇਟ ਖਿਡਾਰੀ ਅਨਾਤੋਲੀ ਗਾਲੁਸ਼ਕਾ ਨੂੰ ਹਰਾਕੇ ਇਤਿਹਾਸ ਰਚ ਦਿੱਤਾ। ਉਹ ਸ੍ਰੀ ਚਮਕੌਰ ਸਾਹਿਬ ਦੇ ਰਹਿਣ ਵਾਲੇ ਹਨ।
ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਤੇ ਸਮਰਪਣ ਨਾਲ ਦੁਨੀਆ ਭਰ ਵਿੱਚ ਪੰਜਾਬੀਆਂ ਦਾ ਮਾਣ ਵਧਾਇਆ ਹੈ। ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀ ਵਿਸ਼ਵ ਪੱਧਰ ‘ਤੇ ਨਵੀਂ ਪਛਾਣ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਸ਼ਿਆਂ ਤੋਂ ਬਚਾਅ ਲਈ ਇਕ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਸਕਦੀਆਂ ਹਨ ਅਤੇ ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।














